ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਮੱਘਰ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 16 ਨਵੰਬਰ 2018

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ...

ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 17 ਅਕਤੂਬਰ 2018

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ਵਡਭਾਗੀ ਮੇਰਾ...

ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 17 ਸਤੰਬਰ 2018

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥