ਆਸਾ ਦੀ ਵਾਰ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
॥ ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
ਸਲੋਕੁ ਮ; ੧ ॥
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
ਮਹਲਾ ੨ ॥
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥ ਮ; ੧ ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥
ਪਉੜੀ ॥
ਆਪੀਨੈ੍ ਆਪੁ ਸਾਜਿਓ ਆਪੀਨੈ੍ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ ॥੧॥
ਸਲੋਕੁ ਮ; ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥
ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥ ਮ; ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥੨॥
ਮਹਲਾ ੨ ॥
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਰਾ ਹੁਕਮਿ ਸਮਾਇ ਲਏ ਇਕਨ੍ਰਾ ਹੁਕਮੇ ਕਰੇ ਵਿਣਾਸੁ ॥ ਇਕਨ੍ਰਾ ਭਾਣੈ ਕਢਿ ਲਏ ਇਕਨ੍ਰਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥
ਪਉੜੀ ॥
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਰੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥
ਸਲੋਕ ਮ; ੧ ॥
ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮ; ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨ੍ਰਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
ਪਉੜੀ ॥
ਆਪੀਨੈ੍ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥
ਸਲੋਕ ਮ; ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮ; ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਰ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥
ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਰੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥
ਸਲੋਕ ਮ; ੧ ॥
ਘੜੀਆ ਸਭੇ ਗੋਪੀਆ ਪਹਰ ਕੰਨ੍ਰ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥ ਮ; ੧ ॥ ਵਾਇਨਿ ਚੇਲੇ ਨਚਨਿ ਗੁਰ ॥ਪੈਰ ਹਲਾਇਨਿ ਫੇਰਨ੍ਰਿ ਸਿਰ ॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਰ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਰਾ ਮਨਿ ਚਾਉ ॥ ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋ ਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਰ ਮਨਿ ਭਉ ਤਿਨ੍ਰਾ ਮਨਿ ਭਾਉ ॥੨॥
ਪਉੜੀ ॥
ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥
ਸਲੋਕ ਮ; ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਰਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮ; ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਰਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥
ਸਲੋਕ ਮ; ੧ ॥
ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥
ਮਹਲਾ ੨ ॥
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
ਪਉੜੀ ॥
ਸੇਵ ਕੀਤੀ ਸੰਤੌਖੀੲੀ ਜਿਨ੍ਰੀ ਸਚੋ ਸਚੁ ਧਿਆਇਆ ॥ ੳਨ੍ਰੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ੳਨ੍ਰੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥
ਸਲੋਕ ਮ; ੧ ॥
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥ ਮ; ੧ ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥
ਪਉੜੀ ॥
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨ੍ਰੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਰ ਕੈ ਹਿਰਦੈ ਸਚ ਵਸਾਇਆ ॥ ਮੂਰਖ ਸਚੁ ਨ ਜਾਣਨ੍ਰੀ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥੮॥
ਸਲੋਕੁ ਮ; ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮ; ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥
ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਰੀ ਧਾਵਦੇ ॥ ਇਕਿ ਮੂਲੁ ਨ ਬੁਝਨ੍ਰਿ ਆਪਣਾ ਅਣਹੋਦਾ ਆਪੁ ਗਣਾਇਦੇ ॥
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ਰ ਮੰਗਾ ਜਿ ਤੁਝੈ ਧਿਆਇਦੇ ॥੯॥
ਸਲੋਕੁ ਮ; ੧ ॥
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਰਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥ ਮ; ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥
ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਰਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥੧੦॥
ਸਲੋਕੁ ਮ; ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ ਮ; ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥ ਮ; ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
ਪਉੜੀ ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥
ਸਲੋਕੁ ਮ; ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਰਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ ਮ; ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਮ; ੨ ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ ਬਾਸੁਦੇਵਸਿ´ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ ਮ; ੧ ॥ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥
ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ ਅਗੈ ਮਾਰੀਐ ॥੧੨॥
ਸਲੋਕੁ ਮ; ੧ ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ ਮ; ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਰ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਰ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥
ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਰੀ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥੧੩॥
ਸਲੋਕੁ ਮ; ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥ ਮ; ੧ ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥
ਸਲੋਕੁ ਮ; ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ ਮ; ੧ ॥ ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਰਣੁ ਵਟੇ ਆਇ ॥ ਕੁਹਿ ਬਕਰਾ ਰਿੰਨ੍ਰਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥ ਮ; ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥ ਮ; ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਮਨਿ ਅੰਧਾ ਨਾਉ ਸੁਜਾਣੁ ॥੪॥
ਪਉੜੀ ॥
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥
ਸਲੋਕ ਮ; ੧ ॥
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥ ਮ; ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ਉਨ੍ਰਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥
ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥
ਸਲੋਕੁ ਮ; ੧ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ੧॥ਮ; ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥
ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥
ਸਲੋਕੁ ਮ; ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮ; ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮ; ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਰੀ ਗੁਰਮੁਖਿ ਬੁਝਿਆ ਤਿਨ੍ਰਾ ਸੂਤਕੁ ਨਾਹਿ ॥੩॥
ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥
ਸਲੋਕੁ ਮ; ੧ ॥
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥ ਮ; ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
ਪਉੜੀ ॥
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥
ਸਲੋਕੁ ਮ; ੧ ॥
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥
ਮ; ੧ ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ੍ਰ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ੍ਰ ਨੇਹੁ ਲਗਾ ਰਬ ਸੇਤੀ ਦੇਖਣ੍ਰੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਰਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥
ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਰਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਮਹਲਾ ੨ ॥
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
ਮਹਲਾ ੨ ॥
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥
ਮਹਲਾ ੨ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥
ਪਉੜੀ ॥
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਸਲੋਕੁ ਮਹਲਾ ੨ ॥
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥
ਮਹਲਾ ੨ ॥
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥
ਪਉੜੀ ॥
ਨਾਨਕ ਅੰਤ ਨ ਜਾਪਨ੍ਰੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨ੍ਰਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥
ਸਲੋਕੁ ਮ; ੧ ॥
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨ੍ਰੀ ਦੁਧੁ ਸਮਾਈਐ ਇਕਿ ਚੁਲ੍ਰੈ ਰਹਨ੍ਰਿ ਚੜੇ ॥ ਇਕਿ ਨਿਹਾਲੀ ਪੈ ਸਵਨ੍ਰਿ ਇਕਿ ਉਪਰਿ ਰਹਨਿ ਖੜੇ ॥ ਤਿਨ੍ਰਾ ਸਵਾਰੇ ਨਾਨਕਾ ਜਿਨ੍ਰ ਕਉ ਨਦਰਿ ਕਰੇ ॥੧॥
ਮਹਲਾ ੨ ॥
ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥
ਪਉੜੀ ॥
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥੨੪॥੧॥ ਸੁਧੁ