ਅਵਤਾਰ ਦਿਹਾੜਾ ਪਾ.੧
ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੀਆਂ ਆਪ ਜੀ ਅਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਜੀ
ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਦੀਆਂ ਆਪ ਜੀ ਅਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਜੀ
ਆਪ ਜੀ ਅਤੇ ਆਪ ਜੀ ਦੇ ਪਰਿਵਾਰ ਨੂੰ ਬੰਦੀ ਛੋੜ ਦਿਵਸ ਦੀਆਂ ਬਹੁਤ ਬਹੁਤ ਵਧਾਈਆਂ ਹੋਣ ਜੀ
ਵੱਲੋਂ -ਸੰਤ ਸੇਵਕ ਜਥਾ ਬਹਿੰਗਮ ਮਸਤੂਆਣਾ ਸਾਹਿਬ ਸੰਗਰੂਰ
19 ਅਕਤੂਬਰ 2017 ਦਿਨ ਵੀਰਵਾਰ (3 ਕਤਕ) ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ (ਮਸਤੂਆਣਾ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ {ਪੰਨਾ 135}
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ । ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ । (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ । (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ । ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ । ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ । ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ।੮।
ਦੂਸਰੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ਼ ਦੇ “ਗੁਰਤਾ ਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ”
ਅਧਿਆਤਮਕ ਅਤੇ ਦੁਨਿਆਵੀ ਜੀਵਨ ਵਿਚ ਗੁਰੂ ਦਾ ਬਹੁਤ ਵੱਡਾ ਮਹੱਤਵ ਹੈ । ਪੰਜਾਬੀ ਲੋਕਧਾਰਾ ਵਿਚ ‘ਗੁਰੂ ਬਿਨਾ ਗੱਤ ਨਹੀਂ ਅਤੇ ਸ਼ਾਹ ਬਿਨਾ ਪੱਤ ਨਹੀਂ’ ਦੀ ਪੰਗਤੀ ਪ੍ਰਚੱਲਤ ਹੈ ਤਾਂ ਗੁਰਬਾਣੀ ਵਿਚ ਗੁਰੂ ਨੂੰ ਗਿਆਨ ਅਤੇ ਗੁੜਤੀ ਦਾ ਦਾਤਾ ਹੋਣ ਦੇ ਨਾਲ-ਨਾਲ ਗੁਰੂ ਪ੍ਰਮੇਸ਼ਰ ਤੇ ਪਾਰਬ੍ਰਹਮ ਪ੍ਰਮੇਸ਼ਰ ਹੋਣ ਦਾ ਰੁਤਬਾ ਪ੍ਰਾਪਤ ਹੈ । ਭਾਈ ਵੀਰ ਸਿੰਘ ਜੀ ਗੁਰੂ ਦਾ ਅਰਥ ਅਗਿਆਨਤਾ ਹਨੇਰੇ ਨੂੰ ਕੱਟ ਕੇ ਗਿਆਨ ਰੂਪੀ ਪ੍ਰਕਾਸ਼ ਕਰ ਦੇਣ ਦੇ ਅਰਥਾਂ ਵਿਚ ਕਰਦੇ ਹਨ । ਸਿੱਖੀ ਵਿਚ ਗੁਰੂ ਅਤੇ ਗੁਰਗੱਦੀ ਦੀ ਬਖਸ਼ਿਸ਼, ਇਲਾਹੀ ਰਮਜ਼ ਦਾ ਵਰਤਾਰਾ ਹੈ । ਇਸਨੂੰ ਬੌਧਿਕ ਅਤੇ ਵਿਗਿਆਨਕ ਇਤਿਹਾਸਕਾਰੀ ਦੀਆਂ ਇਤਲਾਹਾਂ ਰਾਹੀਂ ਖਿਆਲ ਲੜੀਆਂ ਵਿਚ ਨਹੀਂ ਪ੍ਰੋਰਿਆ ਜਾ ਸਕਦਾ ।
ਗੁਰੂ ਨਾਨਕ ਦੇਵ ਜੀ ਨੇ ਇਸੇ ਇਲਾਹੀ ਫੁਰਮਾਨ ਰਾਹੀਂ ਭਾਈ ਲਹਿਣਾ ਜੀ ਨੂੰ ਸਤੰਬਰ ੧੫੩੯ ਈ ਵਿੱਚ ਗੁਰਗੱਦੀ ਬਖਸ਼ੀ । ਭਾਈ ਗੁਰਦਾਸ ਜੀ ਆਪਣੀ ਪਹਿਲੀ ਵਾਰ ਦੀ ਪੰਜਤਾਲੀ ਵੀਂ ਪਾਉੜੀ ਵਿਚ ਗੁਰਤਾ-ਗੱਦੀ ਦੀ ਮਹਾਨਤਾ ਦਰਸਾਉਦੇ ਹਨ ।
ਥਾਪਿਆ ਲਹਿਣਾ ਜੀਵਦੇ, ਗੁਰਿਆਈ ਸਿਰਿ ਛਤ੍ਰ ਫਿਰਾਇਆ॥
ਜੋਤੀ ਜੋਤਿ ਮਿਲਾਇ ਕੈ, ਸਤਿਗੁਰ ਨਾਨਕਿ ਰੂਪ ਵਟਾਇਆ॥
ਲਖਿ ਨ ਕੋਈ ਸਕਈ, ਆਚਰਜੇ ਆਚਰਜੁ ਦਿਖਾਇਆ॥
ਕਾਇਆ ਪਲਟਿ ਸਰੂਪ ਬਣਾਇਆ॥
ਗੁਰੂ ਨਾਨਕ ਦੇਵ ਜੀ ਨੇ ਆਪਣੇ ਜਿਊਂਦਿਆਂ ਭਾਈ ਲਹਿਣੇ ਨੂੰ ਗੁਰੂ ਬਣਾਇਆ ਅਤੇ ਦੀਪਕ ਤੋਂ ਦੀਪਕ ਪ੍ਰਕਾਸ਼ਿਤ ਹੋ ਜਾਣ ਵਾਂਗ ਸਤਿਗੁਰ ਨਾਨਕ ਜੀ ਨੇ ਰੂਪ ਬਣਾ ਲਿਆ । ਕੋਈ ਵੀ ਇਹ ਅੰਦਾਜ਼ਾ ਨਹੀਂ ਲਗਾ ਸਕਦਾ ਜੋ ਗੁਰੂ ਨਾਨਕ ਦੇਵ ਜੀ ਨੇ ਅਸਚਰਜ ਕੌਤਕ ਕੀਤਾ ਹੈ । ਕਾਇਆ ਪਲਟ ਕੇ ਨਵਾਂ ਸਰੂਪ ਬਣਾ ਲਿਆ ਹੈ ।
ਗੁਰੂ ਨਾਨਕ ਦੇਵ ਜੀ ਦੁਆਰਾ ਨਿਰਧਾਰਤ ਕੀਤੀਆਂ ਲੀਹਾਂ ਅਤੇ ਤਰਹੀਜਾਂ ਮੁਤਾਬਿਕ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ, ਲੰਗਰ, ਮੱਲ ਅਖਾੜੇ ਆਦਿ ਰਾਹੀਂ ਸਿੱਖੀ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ । ਗੁਰੂ ਨਾਨਕ ਦੇਵ ਜੀ ਨੇ ਗੁਰਿਆਈ ਦੀ ਰਸਮ ਆਪ ਹੀ ਅਦਾ ਕਰਕੇ ਖੁਦ ਭਾਈ ਲਹਿਣਾ ਤੋਂ ਗੁਰੂ ਅੰਗਦ ਬਣਾ ਕੇ ਆਪ ਮੱਥਾ ਟੇਕਿਆ ਅਤੇ ਆਪਣੇ ਪਿਆਰੇ ਸਿੱਖਾਂ ਨੂੰ ਵੀ ਮੱਥਾ ਟੇਕਣ ਦਾ ਆਦੇਸ਼ ਕੀਤਾ । ਇਸ ਨਾਲ ਸਿੱਖੀ ਨੂੰ ਗੁਰਿਆਈ ਪ੍ਰੰਪਰਾ ਦਾ ਗਿਆਨ ਹੋਇਆ ਅਤੇ ਗੁਰੂ ਨਾਨਕ ਦੇਵ ਜੀ ਦੀ ਗੱਦੀ ਦੇ ਵਾਰਸ ਦੀ ਸਪੱਸ਼ਟ ਪਛਾਣ ਹੋਈ । ਇਸ ਵਰਤਾਰੇ ਨੇ ਇਤਿਹਾਸਕ ਤੌਰ ‘ਤੇ ਸਿੱਖੀ ਦੇ ਅਗਲੇਰੇ ਪੰਥ ਲਈ ਮਹੱਤਵਪੂਰਨ ਭੂਮਿਕਾ ਨਿਭਾਈ ।
ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਪੁੱਤਰਾਂ ਦੇ ਸੁਭਾਅ ਤੋਂ ਪਹਿਲਾਂ ਹੀ ਜਾਣੂ ਸਨ ਅਤੇ ਉਹ ਸਿੱਖੀ-ਪ੍ਰਚਾਰ ਦਾ ਨਵਾਂ ਕੇਂਦਰ ਸਥਾਪਿਤ ਕਰਨ ਦੇ ਇੱਛੁਕ ਵੀ ਸਨ। ਇਸ ਲਈ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ‘ਖਡੂਰ ਸਾਹਿਬ’ ਨੂੰ ਪ੍ਰਚਾਰ-ਕੇਂਦਰ ਬਣਾਉਣ ਬਾਰੇ ਵੀ ਕਹਿ ਗਏ ਸਨ।
ਇਥੇ ਉਹ ਕਾਫੀ ਸਮਾਂ, ਮਾਈ ਵਿਰਾਈ ਜੀ ਦੇ ਘਰ, ਗੁਪਤ-ਵਾਸ ਵਿਚ ਰਹੇ । ਗੁਰੂ ਜੀ ਨੇ ਇਸ ਮਾਈ ਨੂੰ ਕਹਿ ਰੱਖਿਆ ਸੀ ਕਿਸੇ ਨੂੰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਾ ਦੇਣ । ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਸਮਾਉਣ ਦੀ ਖਬਰ ਸੁਣ ਕੇ ਉਹ ਬਹੁਤ ਵੈਰਾਗ ਵਿੱਚ ਆਏ ਅਤੇ ਉਨ੍ਹਾਂ ਦੀ ਯਾਦ ਵਿੱਚ ਕਰਤਾਰ ਦੀ ਬੰਦਗੀ ਵਿਚ ਲੱਗੇ ਰਹੇ । ਸੰਗਤਾਂ ਨੇ ਆਖਿਰ ਬਾਬਾ ਬੁੱਢਾ ਜੀ ਨੂੰ ਬੇਨਤੀ ਕੀਤੀ ਕਿ ਉਹ ਗੁਰੂ ਅੰਗਦ ਦੇਵ ਜੀ ਦੇ ਟਿਕਾਣੇ ਦਾ ਪਤਾ ਕਰਨ । ਬਾਬਾ ਬੁੱਢਾ ਜੀ ਨੇ ਮਾਈ ਵਿਰਾਈ ਜੀ ਦੇ ਰਾਹੀਂ ਗੁਰੂ ਅੰਗਦ ਦੇਵ ਜੀ ਨੂੰ ਗੁਰ-ਗੱਦੀ ਦੀ ਜ਼ਿੰਮੇਵਾਰੀ ਸੰਭਾਲਣ ਲਈ ਬੇਨਤੀ ਕੀਤੀ ।
ਵਲੋਂ -ਸੰਤ ਸੁਖਦੇਵ ਸਿੰਘ ਜੀ ਸਾਰੋਂ ਪ੍ਰਧਾਨ ਸੰਤ ਸੇਵਕ ਜਥਾ (ਬਹਿੰਗਮ),ਸੰਤ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ
Recent Comments