ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ

ਸਾਰੀਆਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ ਜੀ
ਵਲੋਂ- ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸੰਗਰੂਰ, ਬਾਬਾ ਸੁਖਦੇਵ ਸਿੰਘ ਪਰਧਾਨ ਸੰਤ ਸੇਵਕ ਜਥਾ ਬਹਿਗਮ

ਵੈਸਾਖ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 13 ਅਪ੍ਰੈਲ 2017 ਦਿਨ ਵੀਰਵਾਰ ਵੈਸਾਖ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

ਫਗਣ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 12 ਫਰਵਰੀ 2017 ਦਿਨ ਐਂਤਵਾਰ ਫਗਣ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ 90ਵੀਂ ਸਲਾਨਾ ਬਰਸੀ (ਜੋੜ ਮੇਲਾ )

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੀ 90ਵੀਂ ਸਲਾਨਾ ਬਰਸੀ 30,31 ਜਨਵਰੀ ਅਤੇ 1ਫਰਵਰੀ 2017 ਨੂੰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ । 30 ਜਨਵਰੀ 2017 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 5  ਵਜੇ  ਪਰਕਾਸ਼ ਕੀਤੇ ਜਾਣਗੇ ਅਤੇ ਸਾਮ ਨੂੰ 8 ਤੋਂ 11 ਵਜੇ ਤੱਕ ਬਾਬਾ  ਦਰਸਨ ਸਿੰਘ ਜੀ ਖਾਲਸਾ ਤਪੋਬਣ ਢੱਕੀ ਸਾਹਿਬ ਵਾਲੇ ਹਰਜਸ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । 31 ਜਨਵਰੀ 2017 ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਰੈਣ ਸੂਬਾਈ ਕੀਰਤਨ ਰਾਤ 2 ਵਜੇ (ਅਮ੍ਰਿਤ ਵੇਲੇ) ਤੱਕ ਹੋਵੇਗਾ । ਜਿਸ ਵਿੱਚ ਵਿਸੇਸ ਤੌਰ ਤੇ ਭਾਈ ਜਗਤਾਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸਾਮ 8 ਤੋਂ 9 ਵਜੇ ਤੱਕ ਕੀਰਤਨ ਕਰਨਗੇ ,ਵੱਖ ਵੱਖ ਸੰਪ੍ਰਦਾਵਾ ਦੇ ਜਥਿਆਂ ਵਲੋਂ ਵੀ ਕੀਰਤਨ ਕੀਤਾ ਜਾਵੇਗਾ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 2 ਵਜੇ ਅਮ੍ਰਿਤ ਵੇਲੇ ਪਾਏ ਜਾਣਗੇ ਜੀ।
ਜਿਸ ਦਾ ਸਿੱਧਾ ਪਰਸਾਰਣ You tube ਤੇ sant sewak jatha ਅਤੇ app store/playstore sant sewak jatha ਤੇ ਕੀਤਾ ਜਾਵੇਗਾ ਜੀAngith sahib mastuana sahib

ਮਾਘ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 14 ਜਨਵਰੀ 2017 ਦਿਨ ਸਨਿਵਾਰ ਮਾਘ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਪੋਹ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ (15 ਦਸੰਬਰ 2016 ਦਿਨ ਵੀਰਵਾਰ )

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਬੰਦੀ ਛੋਡ ਦਿਵਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ

ਬੰਦੀ ਛੋਡ ਦਿਵਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ

ਸਤਿਗੁਰੁ ਬੰਦੀਛੋੜੁ ਹੈ ਜੀਵਨ ਮੁਕਤਿ ਕਰੇ ਓਡੀਣਾ ।। ਪੰਜਿ ਪਿਆਲੇ ਪੰਜ ਪੀਰੁ ਛਠਮੁ ਪੀਰੁ ਬੈਠਾ ਗੁਰੁ ਭਾਰੀ।। ਗੁਰੂ ਪਿਆਰੀ ਸਾਧ ਸੰਗਤ ਜੀ 30 ਅਕਤੂਬਰ ਦਿਨ ਐਤਵਾਰ ਨੂੰ ਛੇਵੇ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਬੰਦੀ ਛੋਡ ਦਾਤਾ ਸ਼ੀ੍ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬਖਸ਼ਿਸ਼ਾ ਭਰਿਆ ਦਿਹਾੜਾ ਬੰਦੀ ਛੋਡ ਦਿਵਸ ਹੈ ਜਿਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ । 

ਵਲੋਂ -ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਜੀ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ।