ਪ੍ਰਕਾਸ਼ ਦਿਵਸ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ

ਪ੍ਰਕਾਸ਼ ਦਿਵਸ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥

 ਆਪ ਸਭ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ  ਦੇ ਪ੍ਰਕਾਸ਼ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ 

ਵਲੋਂ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਅਤੇ ਸਮੂਹ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ।

ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ

                  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ਵਡਭਾਗੀ ਮੇਰਾ ਪ੍ਰਭ ਮਿਲੈ ਤਾਂ ਉਤਰਹਿ ਸਭਿ ਬਿਓਗ ॥ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਵਿਆਖਿਆ :

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ ।ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ ।ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ ।(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ ।(ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।(ਨਾਨਕ ਦੀ ਤਾਂ ਇਹੀ ਬੇਨਤੀ ਹੈ—) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ।ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ।੯।

ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

waheguru

ਅੱਜ ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ (16 ਸਤੰਬਰ ਦਿਨ ਸੁਕਰਵਾਰ 2016)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ {ਪੰਨਾ 135}

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪਰਕਾਸ਼ ਪੁਰਵ ਅਤੇ ਮੱਸਿਆ ਦਾ ਦਿਹਾੜਾ

ਸਾਰੀਆਂ ਹੀ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੇ ਪਹਿਲੇ ਪਰਕਾਸ਼ ਪੁਰਵ  ਦੀਆਂ ਲੱਖ ਲੱਖ ਵਧਾਈਆਂ ਜੀ  (1 ਸਤੰਬਰ 2016  (17 ਭਾਦਰੋਂ  ਬਿਕ੍ਰਮੀ) ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਮਸਤੂਆਣਾ ਸਾਹਿਬ  ਵਿਖੇ  ਮੱਸਿਆ ਦਾ ਦਿਹਾੜਾ 1 ਸਤੰਬਰ 2016 ਦਿਨ ਵੀਰਵਾਰ  (17 ਭਾਦਰੋਂ  ਬਿਕ੍ਰਮੀ) 2016 ਨੂੰ  ਮਨਾਇਆ ਜਾ ਰਿਹਾ…

ਸੰਗ੍ਰਾਂਦ ਦਾ ਦਿਹਾੜਾ

ਅੱਜ 16 ਅਗਸਤ 2016 ਦਿਨ ਮੰਗਲਵਾਰ ਭਾਦਰੋਂ ਮਹੀਨੇ ਦੀ ਸੰਗ੍ਰਾਂਦ ਹੈ ਜੀ
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਸੋਮਵਾਰੀ ਮੱਸਿਆ ਦਾ ਦਿਹਾੜਾ

ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਮਸਤੂਆਣਾ ਸਾਹਿਬ  ਵਿਖੇ  ਮੱਸਿਆ ਦਾ ਦਿਹਾੜਾ 4 ਜੁਲਾਈ ਦਿਨ ਸੋਮਵਾਰ  (21 ਹਾੜ ਬਿਕ੍ਰਮੀ) 2016 ਨੂੰ  ਮਨਾਇਆ ਜਾ ਰਿਹਾ ਹੈ…

ਸੰਗ੍ਰਾਂਦ ਦਾ ਦਿਹਾੜਾ

ਅੱਜ 14 ਜੂਨ ਦਿਨ ਮੰਗਲਵਾਰ 2016 ਹਾੜ ਮਹੀਨੇ ਦੀ  ਸੰਗ੍ਰਾਂਦ ਦਾ ਦਿਹਾੜਾ ਹੈ ਜੀ

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ {ਪੰਨਾ 134}

ਸਹੀਦੀ ਦਿਹਾੜਾ

ਸਹੀਦਾਂ ਦੇ ਸਰਤਾਜ ਸ਼੍ਰੀ ਗੁਰੂ  ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 8 ਜੂਨ ਦਿਨ ਬੁਧਵਾਰ (26 ਜੇਠ ਬਿਕ੍ਰਮੀ )2016 ਨੂੰ ਪਾਏ ਜਾਣਗੇ (ਵਲੋਂ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ  ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ )

13333010_1610745509240080_6647371281841894992_n

ਮੱਸਿਆ ਦਾ ਦਿਹਾੜਾ

ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ  ਮੱਸਿਆ ਦਾ ਦਿਹਾੜਾ 5 ਜੂਨ ਦਿਨ ਐਤਵਾਰ (23 ਜੇਠ ਬਿਕ੍ਰਮੀ) 2016 ਨੂੰ  ਮਨਾਇਆ ਜਾ ਰਿਹਾ ਹੈ ਜੀ
banner11 copy