ਅੱਜ 14 ਮਈ 2017 ਦਿਨ ਐਤਵਾਰ ਜੇਠ ਮਹੀਨੇ ਦੀ ਸੰਗ੍ਰਾਂਦ ਹੈ ਜੀ
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥