ਪਹਿਲਾ ਪ੍ਕਾਸ਼ ਗੁਰੂ ਗ੍ੰਥ ਸਾਹਿਬ ਜੀ ਦਾ
ਭਾਈ ਗੁਰਦਾਸ ਦੀ ਉਗਾਹੀ ਮੂਜਬ ੧੬੦੪ ਨੂੰ ਇਹ ਸੰਕਲਨ ਮੁਕੰਮਲ ਹੋਇਆ। ਉਸ ਉਪਰੰਤ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।੭੦੦੦ ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ ,ਭਾਰਤ ਦੇ ਵਖ ਵਖ ਸੂਬਿਆਂ ਦੇ ੧੫ ਭਗਤਾਂ ਤੇ ਸੂਫ਼ੀਆਂ ਜਿਨ੍ਹਾਂ ਵਿੱਚ ਸ਼ੇਖ ਫਰੀਦ,ਕਬੀਰ ਤੇ ਭਗਤ ਰਵਿਦਾਸ ਸ਼ਾਮਲ ਹਨ ਦੀ ਬਾਣੀ ਹੈ।ਇਸ ਪਵਿੱਤਰ ਗਰੰਥ ਦੇ ੯੭੪ ਅੰਗ ਸਨ ਜਿਨ੍ਹਾਂ ਦੇ ੧੨”x੮”ਅਕਾਰ ਦੇ ੧੯੪੮ ਪੰਨੇ ਬਣਦੇ ਹਨ। ਇਨ੍ਹਾਂ ਵਿੱਚ ਕਈ ਖਾਲੀ ਪੰਨੇ ਵੀ ਸਨ । ਉਹ ਜਗ੍ਹਾਂ ਜਿਥੇ ਗੁਰੂ ਅਰਜਨ ਸਾਹਿਬ ਨੇ ਇਹ ਗਰੰਥ ਦਾ ਸੰਕਲਨ ਕੀਤਾ ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ।
ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਪਹਿਲਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (੧੬੦੪ ਈ) ਅੱਜ ਦੇ ਦਿਨ ਆਦਿ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੰਨ ੧੬੦੪(1604) ਈਸਵੀ ਵਿੱਚ ਹੋਇਆ, ਰਾਮਸਰ ਸਾਹਿਬ ਤੋਂ ਸੰਗਤਾਂ ਦੀ ਭਰਪੂਰ ਹਾਜ਼ਰੀ ਵਿੱਚ ਨਗਰ ਕੀਰਤਨ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੀਕ ਬਾਬਾ ਬੁੱਢਾ ਜੀ ਦੇ ਸੀਸ ਤੇ ਸਜਾ, ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਚਵਰ ਕਰਦੇ ਪੁੱਜੇ ਅਤੇ ਪਹਿਲਾਂ ਪ੍ਰਕਾਸ਼ ਭਾਦੋਂ ਸੁਦੀ ਪਹਿਲੀ ਸੰਮਤ 1661, ੧ ਸਤੰਬਰ 1604 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ। ਬਾਬਾ ਬੁੱਢਾ ਜੀ, ਜਿਨ੍ਹਾਂ ਦਾ ਇਹ ਸੁਭਾਗ ਸੀ, ਕਿ ਉਸ ਵੇਲੇ ਤੱਕ ਸਾਰੇ ਗੁਰੂ ਸਾਹਿਬਾਨ ਦੇ ਦਰਸ਼ਨ ਕਰ ਚੁੱਕੇ ਸਨ, ਰੂਹਾਨੀਅਤ ਦੇ ਮੁਜੱਸਮੇ ਅਤੇ ਸਿੱਖੀ ਜੀਵਨ ਦੀ ਸਾਕਾਰ ਮੂਰਤ ਜਾਨ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਨਿਯੁਕਤ ਹੋਏ। ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਕੋਟਿਨ ਕੋਟ ਮੁਬਾਰਕਾਂ !! ਜੁਗੋ-ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ… ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ, ਦਰਸ਼ਨ, ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ…
ਸਿੱਖਾਂ ਦੇ ਧਾਰਮਿਕ ਗ੍ਰੰਥ ਦਾ ਪਹਿਲਾ ਰੂਪ ਪੋਥੀਆਂ ਸਨ ਜਿਹਨਾਂ ਵਿੱਚ ਪਹਿਲੇ ਚਾਰ ਗੁਰੂਆਂ ਦੀ ਬਾਣੀ ਦਰਜ ਕੀਤੀ ਹੋਈ ਸੀ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਕ ਵਿਸ਼ੇਸ਼,ਸੰਯੁਕਤ ਅਤੇ ਸੰਪੂਰਨ ਗ੍ਰੰਥਰਚਣ ਦੇ ਮਨੋਰਥ ਨਾਲ ਇਹ ਬਾਣੀ ਪਰਾਪਤ ਕੀਤੀ ਅਤੇ ਇਸ ਸੰਕਲਨ ਵਿੱਚ ਆਪਣੀ ਬਾਣੀ ਅਤੇ 31 ਹੋਰ ਭਾਰਤੀ ਸੰਤਾਂ-ਭਗਤਾਂ ਦੀਆਂ ਰਚਨਾਵਾਂ ਸ਼ਾਮਲ ਕਰਦੇ ਹੋਏ ਇੱਕ ਅਨੋਖਾ ਸੰਗ੍ਰਹਿ ਤਿਆਰ ਕੀਤਾ। ਇਸ ਗ੍ਰੰਥ ਨੂੰ ਲਿਖਣ ਦਾ ਕਾਰਜ ਭਾਈ ਗੁਰਦਾਸ ਜੀ ਨੂੰ ਸੌਂਪਿਆ ਗਿਆ। 1604 ਈ. ਵਿੱਚ ਇਸ ਸੰਗ੍ਰਹਿ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਰਕਾਸ਼ ਕੀਤਾ ਗਿਆ ਅਤੇ ਇਸ ਤਰ੍ਹਾਂ ਇਸ ਨੂੰ ਸਿੱਖਾਂ ਦੇ ਧਾਰਮਿਕ ਗ੍ਰੰਥ ਵਜੋਂ ਮਾਨਤਾ ਦੇ ਦਿਤੀ ਗਈ। ਇਸ ਗ੍ਰੰਥ ਨੂੰ ਰੂਹਾਨੀਅਤ ਦਾ ਉਚੇਰਾ ਦਰਜਾ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਖੁਦ ਹੀ ਦੇ ਦਿਤਾ ਸੀ ਕਿਉਂਕਿ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਉਹ ਆਪ ਵੀ ਭੋਂਇੰ ਤੇ ਹੀ ਬਿਰਾਜਮਾਨ ਹੁੰਦੇ ਸਨ। ਸਿੱਖਾਂ ਦੇ ਇਸ ਗ੍ਰੰਥ ਨੂੰ ਪਹਿਲਾਂ “ਪੋਥੀ ਸਾਹਿਬ” ਦਾ ਨਾਮ ਦਿਤਾ ਗਿਆ ਸੀ ਪਰ ਬਾਦ ਵਿੱਚ ਇਹ ਬਦਲ ਕੇ “ਆਦਿ ਗ੍ਰੰਥ” ਹੋ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਕੋਟਾਨ-ਕੋਟ ਵਧਾਈ ਹੋਵੇ ਜੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਆਰੰਭਤਾ ਨਿਰੰਕਾਰ ਦੁਆਰਾ ਸ੍ਰੀਗੁਰੂ ਨਾਨਕ ਸਾਹਿਬ ਅਤੇ ਦੂਸਰੇ ਗੁਰੂ ਸਾਹਿਬਾਨ ਨੂੰ ਆਵੇਸ਼ ਹੋਈ ਬਾਣੀ ਨਾਲ ਹੁੰਦਾ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬਾਨ ਵੱਲੋਂ ਭਗਤਾਂ, ਭੱਟਾਂ ਅਤੇ ਹੋਰ ਬਾਣੀਕਾਰਾਂ ਦੇ ਬਚਨਾਂ ਨੂੰ ਜੋ ਪ੍ਰਭੂ ਦੀ ਯਾਦ ਦਿਵਾਉਂਦੇ ਹਨ, ਸਾਂਭ-ਸੰਭਾਲ ਲਿਆ ਗਿਆ। ਸ੍ਰੀ ਗੁਰੂ ਨਾਨਕ ਸਾਹਿਬ ਨੇ ਇਹ ਪਾਵਨ ਬਚਨ ‘ਪੋਥੀ’ ਰੂਪ ਵਿਚ ਲਿਖ ਦਿੱਤੇ ਸਨ। ਜਦੋਂ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਉੱਤੇ ਬਿਰਾਜਮਾਨ ਹੋਏ ਤਾਂ ਇਸ ਪੋਥੀ ਦੀ ਸੌਂਪਣਾ ਵੀ ਉਨ੍ਹਾਂ ਨੂੰ ਕਰ ਦਿੱਤੀ। ਆਤਮ-ਤ੍ਰਿਪਤੀ ਤੇ ਨਿਰੰਕਾਰ ਦੇ ਦਰਸ਼ਨ ਕਰਾਉਣ ਵਾਲੇ ਇਨ੍ਹਾਂ ਅੰਮ੍ਰਿਤ ਬਚਨਾਂ ਦਾ ਪ੍ਰਵਾਹ ਸ੍ਰੀ ਗੁਰੂ ਅੰਗਦ ਸਾਹਿਬ, ਸ੍ਰੀ ਗੁਰੂ ਅਮਰਦਾਸ ਸਾਹਿਬ, ਸ੍ਰੀ ਗੁਰੂ ਰਾਮਦਾਸ ਸਾਹਿਬ ਅਤੇ ਸ੍ਰੀ ਗੁਰੂ ਅਰਜਨ ਸਾਹਿਬ ਤਕ ਨਿਰੰਤਰ ਚੱਲਦਾ ਰਿਹਾ। ਇਹ ਪਾਵਨ ਬਚਨ ਪੋਥੀ ਰੂਪ ਵਿਚ ਇਕ ਗੁਰੂ ਤੋਂ ਬਾਅਦ ਦੂਜੇ ਗੁਰੂ ਸਾਹਿਬਾਨ ਤੋਂ ਹੁੰਦੇ ਹੋਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਏ। ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਅਤੇ ਰਹਿਮਤਾਂ ਦੇ ਦਾਤੇ ਸਤਿਗੁਰੂ ਜੀ ਨੇ ਮਨੁੱਖਤਾ ਦਾ ਦੁੱਖ ਹਰਨ ਲਈ ਭਗਤਾਂ, ਭੱਟਾਂ ਅਤੇ ਗੁਰੂ-ਘਰ ਵੱਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ‘ਆਦਿ ਗ੍ਰੰਥ’ ਦਾ ਸੰਕਲਨ ਕੀਤਾ। ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੀ ਅਗਵਾਈ ਹੇਠ ਪਾਵਨ ਬੀੜ ਨੂੰ ਲਿਖਣ ਦੀ ਸੇਵਾ ਨਿਭਾਈ। ਗੁਰੂ ਸਾਹਿਬ ਨੇ ਸਮੁੱਚੀ ਬਾਣੀ ਨੂੰ ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬ ਦੀ ਬਾਣੀ ਮਹਲਾ 1,2,3,4,5 ਆਦਿ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ।ਸੰਪਾਦਨਾ ਦਾ ਇਹ ਮਹਾਨ ਕਾਰਜ ਸੰਮਤ 1661 ਬਿਕ੍ਰਮੀ (1604 ਈ:) ਨੂੰ ਸੰਪੰਨ ਹੋਇਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸੇ ਸਾਲ ਹੀ ਭਾਦਰੋਂ ਸੁਦੀ ਏਕਮ ਵਾਲੇ ਦਿਨ ਬਾਬਾ ਬੁੱਢਾ ਜੀ ਦੇ ਸੀਸ ਉੱਪਰ ਬਿਰਾਜਮਾਨ ਕਰ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਦੀ ਸ਼ਮੂਲੀਅਤ ਨਾਲ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦਿਆਂ, ਫੁੱਲਾਂ ਦੀ ਵਰਖਾ ਕਰਦੇ ਹੋਏ, ਪੂਰਨ ਸ਼ਰਧਾ, ਸਤਿਕਾਰ ਅਤੇ ਪਿਆਰ ਨਾਲ ਸੁੰਦਰ ਪੀੜ੍ਹੇ ’ਤੇ ਸੁਭਾਇਮਾਨ ਕੀਤਾ ਗਿਆ। ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਹਾਜ਼ਰੀ ਵਿਚ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਬਿਰਾਜਮਾਨ ਹੋ ਗਈਆਂ। ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਥਾਪੇ ਗਏ। ਬਾਬਾ ਬੁੱਢਾ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਥਮ ਪ੍ਰਕਾਸ਼ ਕਰਕੇਉਪਰੰਤ ਹੁਕਮਨਾਮਾ ਲਿਆ, ਉਸ ਸਮੇਂ ਜੋ ਹੁਕਮਨਾਮਾ ਸੰਗਤਾਂ ਨੂੰ ਪ੍ਰਾਪਤ ਹੋਇਆ ਉਹ ਇਹ ਸੀ:ਸੰਤਾ ਕੇ ਕਾਰਜਿ ਆਪਿ ਖਲੋਇਆਹਰਿ ਕੰਮੁ ਕਰਾਵਣਿ ਆਇਆ ਰਾਮ॥(ਪੰਨਾ 783
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ.ਗੁਰੂ ਪਿਆਰੀ ਸਾਧ ਸੰਗਤ ਜੀ, ਆਪ ਜੀ ਸਾਰਿਆ ਨੂੰ ” ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ” ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਕੋਟਾਨ ਕੋਟਾਨ ਵਧਾਈਆਂ ਜੀ.ਗੁਰੂ ਸਾਹਿਬ ਜੀ ਮਹਾਰਾਜ ਸਾਨੂੰ ਸਾਰਿਆਂ ਨੂੰ ਗੁਰਸਿੱਖੀ ਦੀ ਦਾਤ, ਬਾਣੀ ਤੇ ਬਾਣੇ ਦੀ ਦਾਤ, ਚੜ੍ਹਦੀ ਕਲਾ ਵਾਲਾ ਉੱਚਾ ਤੇ ਸੁੱਚਾ ਜੀਵਨ ਬਖਸ਼ਣ ਜੀ.
ਗੁਰੂ ਗ੍ਰੰਥ ਸਾਹਿਬ ਬਾਰੇ ਮੁਢਲੀ ਜਾਣਕਾਰੀ … ਭਾਗ 1
1. (ਗੁਰੂ) ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ –1604 ਸੰਤਬਰ
2.ਪਹਿਲਾ ਸੰਕਲਨ ਕਰਤਾ -ਗੁਰੂ ਅਰਜਨ ਸਾਹਿਬ
3.ਪਹਿਲਾ ਲਿਖਾਰੀ ਭਾਈ ਗੁਰਦਾਸ …
4.ਸਹਾਇਕ ਲਿਖਾਰੀ -1.ਸੰਤ ਦਾਸ
2.ਹਰੀਆ ਜੀ 3.ਸੁਖਾ ਜੀ 4.ਮਨਸਾ ਰਾਮ
5.ਪਹਿਲਾ ਗ੍ਰੰਥੀ -ਬਾਬਾ ਬੁਢਾ ਜੀ
6.ਪਹਿਲਾ ਪ੍ਰਕਾਸ਼ ਅਸਥਾਨ -ਦਰਬਾਰ ਸਾਹਿਬ (ਅੰਮ੍ਰਿਤਸਰ)
7.ਉਸ ਸਰੂਪ ਚ ਰਾਗ ਕਿੰਨੇ ਸਨ -30
8.ਕਿਨੇ ਮਹਾਪੁਰਸ਼ਾ ਦੀ ਬਾਣੀ ਦਰਜ ਸੀ -34
5 ਗੁਰਸਾਹਿਬਾਨ, 15 ਭਗਤ, 11 ਭਟ, 3ਗੁਰਿਸਖ
9.ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ ਗਦੀ ਕਿਸ ਨੇ ਦਿਤੀ –ਗੁਰੂ ਗੋਬਿੰਦ ਸਿੰਘ ਜੀ
10.ਕਦੋ ਤੇ ਕਿਥੇ.-20 ਅਕਤੂਬਰ 1708, ਹਜ਼ੂਰ ਸਾਹਿਬ ਨੰਦੇੜ ਮਹਾਰਾਸ਼ਟਰ
11.ਗੁਰੂ ਗ੍ਰੰਥ ਸਾਹਿਬ ਦੇ ਕੁਲ ਪੰਨੇ -1430
12.ਗੁਰੂ ਗ੍ਰੰਥ ਸਾਹਿਬ ਚ ਕਿਨੇ ਰਾਗ ਹਨ -31 (ਜੈਜਾਵੰਤੀ ਚ ਸਿਰਫ ਗੁਰੁ ਤੇਗ ਬਹਾਦਰ ਜੀ ਦੀ ਬਾਣੀ ਹੈ)
13.ਗੁਰੂ ਗ੍ਰੰਥ ਸਾਹਿਬ ਚ ਕਿਨੇ ਮਹਾਂਪੁਰਸ਼ਾਂ ਦੀ ਬਾਣੀ ਦਰਜ ਹੈ -35
6 ਗੁਰਸਾਹਿਬਾਨ – 1.ਗੁਰੂ ਨਾਨਕ ਸਾਹਿਬ
2.ਗੁਰੂ ਅੰਗਦ ਸਾਹਿਬ
3.ਗੁਰੂ ਅਮਰਦਾਸ ਸਾਹਿਬ
4.ਗੁਰੂ ਰਾਮਦਾਸ ਸਾਹਿਬ
5.ਗੁਰੂ ਅਰਜਨ ਸਾਹਿਬ
6.ਗੁਰੂ ਤੇਗ ਬਹਾਦਰ ਸਾਹਿਬ
15 ਭਗਤਾਂ ਦੇ ਨਾਂ
1.ਕਬੀਰ ਜੀ
2.ਫਰੀਦ ਜੀ
3.ਨਾਮਦੇਵ ਜੀ
4.ਰਵਿਦਾਸ ਜੀ
5.ਸਧਨਾ ਜੀ
6.ਤ੍ਰਿਲੋਚਨ ਜੀ
7.ਭੀਖਣ ਜੀ
8.ਪਰਮਾਨੰਦ ਜੀ
9.ਜੈਦੇਵ ਜੀ
10.ਪੀਪਾ ਜੀ
11.ਧੰਨਾ ਜੀ
12.ਬੇਣੀ ਜੀ
13.ਸੂਰਦਾਸ ਜੀ
14.ਸੈਣ ਜੀ
15.ਰਾਮਾਨੰਦ ਜੀ
11 ਭਟਾਂ ਦੇ ਨਾਂ …
1.ਕਲ੍ ਜੀ
2.ਜਾਲਪ ਜੀ
3.ਕੀਰਤ ਜੀ
4.ਭਿਖਾ ਜੀ
5.ਸਲ੍ਹ ਜੀ
6.ਭਲ੍ਹ ਜੀ
7.ਨਲ੍ਹ ਜੀ
8.ਗੰਯਦ ਜੀ
9.ਮੁਥਰਾ ਜੀ
10.ਬਲ੍ਹ ਜੀ
11.ਹਰਿਬੰਸ ਜੀ
3 ਗੁਰਸਿਖਾਂ ਦੇ ਨਾਂ
1.ਬਾਬਾ ਸੁੰਦਰ ਜੀ
2.ਬਾਬਾ ਸੱਤਾ ਜੀ
3.ਬਾਬਾ ਬਲਵੰਡ ਜੀ
14.ਗੁਰੂ ਗ੍ਰੰਥ ਸਾਹਿਬ ਚ ਦਰਜ 31 ਰਾਗਾਂ ਦੇ ਨਾਂ …
1.ਸਿਰੀਰਾਗੁ
2.ਮਾਝ
3.ਗਉੜੀ
4.ਆਸਾ
5.ਗੂਜਰੀ
6.ਦੇਵਗੰਧਾਰੀ
7.ਬਿਹਾਗੜਾ
8.ਵਡਹੰਸੁ
9.ਸੋਰਠਿ
10.ਧਨਾਸਰੀ
11.ਜੈਤਸਰੀ
12.ਟੋਡੀ
13.ਬੈਰਾੜੀ
14.ਤਿਲੰਗ
15.ਸੂਹੀ
16.ਬਿਲਾਵਲੁ
17.ਗੋਡ
18.ਰਾਮਕਲੀ
19.ਨਟ
20.ਮਾਲੀ ਗਉੜਾ
21.ਮਾਰੂ
22.ਤੁਖਾਰੀ
23.ਕੇਦਾਰਾ
24.ਭੈਰਉ
25.ਬਸੰਤੁ
26.ਸਾਰੰਗ
27.ਕਾਨੜਾ
28.ਮਲਾਰ
29.ਕਲਿਆਣ
30.ਪ੍ਰਭਾਤੀ
31.ਜੈਜਾਵੰਤੀ
(ਰਾਗਾਂ ਦੀ ਸ਼ੁਰਆਤ 14 ਅੰਗ ਤੋ ਅਤੇ ਸਮਾਪਤੀ 1352 ਤੇ ਹੈ)
15.ਰਾਗ ਮੁਕਤ ਬਾਣੀਆਂ ਕਿਹੜੀਆਂ ਹਨ
1.ਜਪੁ ਨੀਸਾਣੁ
2.ਸੋ ਦਰ
3.ਸੋ ਪੁਰਖੁ
4.ਸੋਹਿਲਾ
(ਇਹ ਬਾਣੀਆ 1 ਤੋ 13 ਪੰਨੇ ਤਕ ਹਨ)
4.ਸਲੋਕ ਸਹਿਸਕ੍ਰਿਤੀ
5.ਗਾਥਾ
6.ਫੁਨਹੇ
7.ਚਉਬੋਲੇ
8.ਸਲੋਕ ਭਗਤ ਕਬੀਰ ਜੀ
9.ਸਲੋਕ ਭਗਤ ਫਰੀਦ ਜੀ
10.ਸਵਯੈ ਸ੍ਰੀ ਮੁਖਬਾਕ੍ਹ ਮ: 5
11.ਭਟਾਂ ਦੇ ਸ਼ਵਯੇ
12.ਸਲੋਕ ਵਾਰਾਂ ਤੇ ਵਧੀਕ
13.ਸਲੋਕ ਮਹਲਾ 9
14.ਮੁੰਦਾਵਣੀ
15.ਸਲੋਕ ਮ: 5
16.ਰਾਗਮਾਲਾ
(ਇਹ ਬਾਣੀਆ 1353 ਤੋ ਸ਼ੁਰੂ ਹੋ ਕਿ 1430 ਤੇ ਸਮਾਪਤ ਹੁੰਦੀਆਂ ਹਨ)
ਗ
16.ਗੁਰੁ ਗ੍ਰੰਥ ਸਾਹਿਬ ਚ ਕਿੰਨੀਆਂ ਵਾਰਾਂ ਹਨ —- 22 ਵਾਰਾਂ
17.ਕਿਨੀਆਂ ਧੁਨੀਆਂ
ਭੁਲਾਂ ਚੁੱਕਾਂ ਦੀ ਖਿਮਾਂ 🙏
Recent Comments