ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਮੱਘਰ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 16 ਨਵੰਬਰ 2018

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ {ਪੰਨਾ 135} ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ...

ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 17 ਅਕਤੂਬਰ 2018

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ਵਡਭਾਗੀ ਮੇਰਾ ਪ੍ਰਭ ਮਿਲੈ ਤਾਂ ਉਤਰਹਿ ਸਭਿ ਬਿਓਗ ॥ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਵਿਆਖਿਆ : ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥ ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ ।ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ ।ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ ।(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ ।(ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।(ਨਾਨਕ ਦੀ ਤਾਂ ਇਹੀ ਬੇਨਤੀ ਹੈ—) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ।ਕੱਤਕ...

ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 17 ਸਤੰਬਰ 2018

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ । ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ । (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ । (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ । ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥