ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥
ਵਡਹੰਸੁ ਮਹਲਾ ੧॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ॥ ੧ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ॥ ੨ ॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ॥ ੩ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮ ਪਛਾਣੈ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ॥ ੪ ॥ ੨ ॥
ਵਡਹੰਸੁ ਮਹਲਾ ੧ ਦਖਣੀ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ॥ ਸੂਰਜ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ॥ ੧ ॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ॥ ਰਹਾਉ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ॥ ੨ ॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ॥ ੩ ॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ॥ ੪ ॥ ਨਉ ਦਰਿ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ॥ ੫ ॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ॥ ੬ ॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ॥ ਮੈ ਪਿਰੁ ਸਚੁ ਸਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ॥ ੭ ॥ ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ॥ ਬਈਅਰਿ ਨਾਮਿ ਸ+ਹਾਗਣੀ ਸਚੁ ਸਵਾਰਣਹਾਰੋ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ॥ ੮ ॥ ੩ ॥
ਵਡਹੰਸੁ ਮਹਲਾ ੧॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ॥ ਜਿਨਿ ਜਗੁ ਥਾਪਿ ਵਤਾਇਆ ਜਾਲ+ ਸੋ ਸਾਹਿਬੁ ਪਰਵਾਣੋ॥ ੧ ॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ॥ ੨ ॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ॥ ੩ ॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ॥ ੪ ॥ ੪ ॥
ਵਡਹੰਸੁ ਮਹਲਾ ੧॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ॥ ਸਚਾ ਘਰੁਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ॥ ੧ ॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ॥ ੨ ॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ॥ ੩ ॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ॥ ੪ ॥ ੫ ॥
ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ॥
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ॥ ੧ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ॥ ੨ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ॥ ੩ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ॥ ੪ ॥ ੧ ॥
ਵਡਹੰਸੁ ਮਹਲਾ ੩॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਹਿ ਸਬਦਿ ਵੀਚਾਰਿ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ॥ ੧ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ॥ ੨ ॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ॥ ੩ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ॥ ੪ ॥ ੨ ॥
ਵਡਹੰਸੁ ਮਃ ੩॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ॥ ੧ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ॥ ੨ ॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ॥ ਅੰਤਰਿ ਰੰਗ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ॥ ੩ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ॥ ੪ ॥ ੩ ॥
ਵਡਹੰਸੁ ਮਹਲਾ ੩॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ॥ ੧ ॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ॥ ੨ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ॥ ਤਿਸੁ ਜੇਵਡ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ॥ ੩ ॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ॥ ੪ ॥ ੪ ॥