ਮਾਘ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 14 ਜਨਵਰੀ 2017 ਦਿਨ ਸਨਿਵਾਰ ਮਾਘ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਪੋਹ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ (15 ਦਸੰਬਰ 2016 ਦਿਨ ਵੀਰਵਾਰ )

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਬੰਦੀ ਛੋਡ ਦਿਵਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ

ਬੰਦੀ ਛੋਡ ਦਿਵਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ

ਸਤਿਗੁਰੁ ਬੰਦੀਛੋੜੁ ਹੈ ਜੀਵਨ ਮੁਕਤਿ ਕਰੇ ਓਡੀਣਾ ।। ਪੰਜਿ ਪਿਆਲੇ ਪੰਜ ਪੀਰੁ ਛਠਮੁ ਪੀਰੁ ਬੈਠਾ ਗੁਰੁ ਭਾਰੀ।। ਗੁਰੂ ਪਿਆਰੀ ਸਾਧ ਸੰਗਤ ਜੀ 30 ਅਕਤੂਬਰ ਦਿਨ ਐਤਵਾਰ ਨੂੰ ਛੇਵੇ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਬੰਦੀ ਛੋਡ ਦਾਤਾ ਸ਼ੀ੍ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬਖਸ਼ਿਸ਼ਾ ਭਰਿਆ ਦਿਹਾੜਾ ਬੰਦੀ ਛੋਡ ਦਿਵਸ ਹੈ ਜਿਸ ਦੀਆ ਆਪ ਸੰਗਤ ਨੂੰ ਲੱਖ ਲੱਖ ਵਧਾਈਆ ਹੋਣ ਜੀ । 

ਵਲੋਂ -ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਜੀ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ।

ਪ੍ਰਕਾਸ਼ ਦਿਵਸ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ

ਪ੍ਰਕਾਸ਼ ਦਿਵਸ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥

 ਆਪ ਸਭ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ  ਦੇ ਪ੍ਰਕਾਸ਼ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ 

ਵਲੋਂ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਅਤੇ ਸਮੂਹ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ।

ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ ਕਤਕ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ

                  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ਵਡਭਾਗੀ ਮੇਰਾ ਪ੍ਰਭ ਮਿਲੈ ਤਾਂ ਉਤਰਹਿ ਸਭਿ ਬਿਓਗ ॥ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਵਿਆਖਿਆ :

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ ।ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ ।ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ ।ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ ।(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ ।(ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ ।(ਨਾਨਕ ਦੀ ਤਾਂ ਇਹੀ ਬੇਨਤੀ ਹੈ—) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ ।ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ।੯।