by Admin | Mon16, 2018 | Uncategorized
ਅੱਜ 16 ਜੁਲਾਈ 2018 (ਦਿਨ ਸੋਮਵਾਰ) ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ
*ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪*
*ੴ ਸਤਿਗੁਰ ਪ੍ਰਸਾਦਿ ॥*
*ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥*
*ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।*
🌟✨🌟✨🌟✨🌟✨🌟✨🌟
ੴ ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ ੴ
FB Page ਲਾਈਕ ਤੇ ਸੇਅਰ ਜਰੂਰ ਕਰੋ ਜੀ ਹਰਰੋਜ਼ ਲਾਈਵ ਗੁਰਬਾਣੀ ਕੀਰਤਨ,ਕਥਾ ਸਰਵਣ ਕਰੋ ਜੀ -https://www.facebook.com/angithasahib/
appstore/Playstore-sant sewak jatha
ਫੋਨ ਨੰ:-01672-289837,289325
Whatsapp :-94782-51026
by Admin | Sun17, 2018 | Uncategorized
ਗੁਰੂ ਅਰਜਨ ਦੇਵ ਜੀ ਚੌਥੇ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ, ਆਪ ਜੀ ਦਾ ਪ੍ਰਕਾਸ਼ ੧੫ ਅਪ੍ਰੈਲ, ੧੫੬੩ ਈਸਵੀ, ਵਿਚ ਮਾਤਾ ਭਾਨੀ ਜੀ ਦੀ ਕੁਖੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਗੋਇੰਦਵਾਲ ਵਿਖੇ ਹੋਇਆ।
ਗੁਰੂ ਅਰਜਨ ਸਾਹਿਬ ਦਾ ਬਚਪਨ, ਗੁਰੂ ਅਤੇ ਸੰਗਤਾਂ ਵਿਚ ਵਿਚਰਿਆ। ਜਿਸ ਸਦਕਾ ਸੇਵਾ, ਸਿਮਰਨ, ਸਿਆਣਪ, ਸਤਿਕਾਰ, ਨੇਮ ਅਤੇ ਪ੍ਰੇਮ, ਉਪਕਾਰਤਾ, ਨਿਮਰਤਾ, ਸ਼ਾਤ ਸੁਭਾਉ ਵਰਗੇ ਸ਼ੁਭ ਗੁਣ ਵਿਰਸੇ ਵਿਚ ਹੀ ਪ੍ਰਾਪਤ ਹੋਏ। ਗੁਰਬਾਣੀ ਦੀ ਡੂੰਘਾਈ ਨੂੰ ਅਤੇ ਕਾਵਿ ਸੈਲੀ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਗੁਰੂ ਅਮਰਦਾਸ ਪਾਤਿਸ਼ਾਹ ਨੇ ਕਿਹਾ ” ਦੋਹਿਤਾ ਬਾਣੀ ਕਾ ਬੋਹਿਥਾ ” ਉਥੇ ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ “ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ” ਭਾਵ ਕਿ ਹੇ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।
ਪੰਜਵੇਂ ਪਾਤਸ਼ਾਹ ਜੀ ਨੇ ਜਿੱਥੇ ਲਾਹੌਰ ਦੇ ਵਿਚ ਪਏ ਕਾਲ ਸਮੇਂ ਲੋੜਵੰਦਾਂ ਦੀ ਬਿਨਾਂ ਵਿਤਕਰੇ ਸੇਵਾ ਕਰਕੇ ਆਪਾ ਪਰਕਾ ਦੀ ਭਾਵਨਾਂ ਨੂੰ ਦੂਰ ਕੀਤਾ, ਉਥੇ ਆਦਿ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾਂ ਕਰਕੇ ਊਚ ਨੀਚ ਦੀ ਭਾਵਨਾਂ ਅਤੇ ਧਰਮ ਨਿਰਪੱਖ ਦੇ ਦ੍ਰਿਸ਼ਟਾਂਤ ਨੂੰ ਸਾਕਾਰ ਕੀਤਾ, ਕਈ ਖੂਹਾਂ ਬਾਉਲੀਂਆਂ ਦਾ ਵੀ ਨਿਰਮਾਣ ਕਰਵਾਇਆ।
ਸਿੱਖ ਧਰਮ ਵਿਚ ਗੁਰੂ ਜੀ ਨੇ ਸਿੱਖਾਂ ਨੂੰ ਨਿਰਡਰਤਾ,ਹੱਕ ਸੱਚ ਲਈ ਮਰਮਿਟਣ ਅਤੇ ਸਖੀ ਸਰਵਰ ਤੇ ਬੁੱਤ ਪੂਜਾ ਤੋਂ ਪੂਰਨ ਰੂਪ ਵਿਚ ਰੋਕਿਆ। ਧਰਮ ਦੇ ਪ੍ਰਚਾਰ ਲਈ ਦੂਰ ਦਰਾਡੇ ਪ੍ਰਚਾਰ ਸੈਂਟਰ ਖੋਲੇ ਗਏ।
ਸਿੱਖੀ ਦਾ ਵੱਧਦਾ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੀ ਅਸਲ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਦੋ ਮੁੱਖ ਕਾਰਣ ਹਨ ,ਕਿਉਂਕਿ ਉਸ ਸਮੇਂ ਦਾ ਹਾਕਮ , ਜਹਾਂਗੀਰ ਕੱਟੜ ਮੁਸਲਮਾਨ ਬਾਦਸ਼ਾਹ ਸੀ, ਜਿਸ ਦੇ ਇਰਦ ਗਿਰਦ ਫਿਰਕੂ ਮੌਲਾਣਿਆਂ ਦਾ ਬੜਾ ਦਬਦਬਾ ਸੀ ਜੋ ਸਿੱਖ ਧਰਮ ਤੋਂ ਈਰਖਾ ਕਰਦੇ ਸਨ, ਅਤੇ ਗੁਰੂ ਸਾਹਿਬ ਨੂੰ ਰਸਤੇ ਤੋਂ ਪਰਾ ਹਟਾਉਣਾਂ ਚਾਹੁੰਦੇ ਸਨ। ਜਹਾਂਗੀਰ ਕਿਸੇ ਮੌਕੇ ਦੀ ਤਲਾਸ਼ ਵਿਚ ਸੀ, ਇਨੀ ਦਿਨੀ ਜਹਾਂਗੀਰ ਦੇ ਪੁੱਤਰ ਖ਼ੁਸ਼ਰੋ ਨੇ ਬਗਾਵਤ ਕੀਤੀ ਅਤੇ ਉਹ ਲਾਹੌਰ ਵੱਲ ਨੂੰ ਆਪਣੀਆਂ ਫੌਜਾਂ ਲੈ ਕੇ ਰਵਾਨਾ ਹੋਇਆ ,ਬਿਆਸ ਤੋਂ ਲੰਘਦਿਆਂ, ਸੰਭਵ ਹੈ ਕਿ ਉਹ ਗੁਰੂ ਅਰਜਨ ਦੇਵ ਜੀ ਮਿਲਣ ਵਾਸਤੇ ਗੋਇੰਦਵਾਲ ਗਿਆ ਹੋਵੇ। ਪਿਛੋਂ ਜਦ ਜਹਾਂਗੀਰ ਨੇ ਖ਼ੁਸ਼ਰੋ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਉਸ ਹਰ ਸ਼ਖਸ਼, ਜਿਸ ਨੁੰ ਖ਼ੁਸ਼ਰੋ ਨਾਲ ਮਿਲ ਵਰਤੋਂ ਕੀਤੀ ਸੀ, ਨੂੰ ਗ੍ਰਿਫ਼ਤਾਰ ਕਰਨ ਦੇ ਹੁੱਕਮ ਜਾਰੀ ਕੀਤੇ।
ਇਸੇ ਹੁੱਕਮ ਤਹਿਤ ੨੫ ਮਈ ਨੂੰ ਗੁਰੂ ਅਰਜਨ ਦੇਵ ਜੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਚੰਦੂ ਵਰਗੇ ਚੁਗਲਖੋਰਾ ਅਤੇ ਬ੍ਰਹਮਣਾਂ ਨੇ ਜੋ ਗੁਰੂ ਜੀ ਨਾਲ ਈਰਖਾ ਕਰਦੇ ਸਨ, ਝੂਠੇ ਇਲਜਾਮ ਲਗਾ ਕੇ ਮੁਕੱਦਮਾ ਚਲਵਾ ਦਿੱਤਾ ੨੫ ਮਈ ਨੂੰ ਹੀ ਗੁਰੂ ਜੀ ਨੇ ਹਰਿਗੋਬਿੰਦ ਜੀ ਨੂੰ ਮੀਰੀ ਪੀਰੀ ਦੇ ਮਿਸ਼ਨ ਤਹਿਤ ਗੁਰਗੱਦੀ ਦੀ ਸੇਵਾ ਸੰਭਾਲ ਦਿੱਤੀ। ੨੭ ਮਈ ਗੁਰੂ ਜੀ ਨੂੰ ਤਸੀਹੇ ਦੇ ਕੇ ਮਾਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸਤਿਗੁਰੂ ਜੀ ਨੂੰ ਉਬਲਦੇ ਪਾਣੀ ਵਿਚ ਅਤੇ ਫਿਰ ਤੱਤੀ ਤਵੀ ਉੱਪਰ ਬੈਠਾ ਕੇ, ਸਿਰ ਵਿਚ ਗਰਮ ਰੇਤ ਪਾ ਕੇ ਤਸੀਹੇ ਦਿੱਤੇ ਜਾਂਦੇ ਰਹੇ, ਬਾਰ ਬਾਰ ਗੁਰੂ ਜੀ ਨੂੰ ਧਰਮ ਪਰਿਵਰਤਨ ਕਰਨ ਲਈ ਕਿਹਾ ਗਿਆ, ਪਰ ਗੁਰੂ ਜੀ ਨਾ ਮੰਨੇ ਅਤੇ ਇਨਸਾਨੀਅਤ ਦੇ ਲਈ ਕਸ਼ਟ ਸਹਿੰਦੇ ਰਹੇ।
ਇਹ ਦੁੱਖ ਦੇਖ ਕੇ ਸਾਈਂ ਮੀਆਂ ਮੀਰ ਕੋਲੋਂ ਨ ਰਿਹਾ ਗਿਆ,ਗੁੱਸੇ ਵਿਚ ਆ ਕੇ ਕਹਿਣ ਲੱਗਾ, ਗੁਰੂ ਜੀ ਇਹਨਾਂ ਜ਼ਾਲਮਾਂ ਨੇ ਤੁਹਾਨੂੰ ਅੱਗ ਵਿਚ ਤਪਾ ਛੱਡਿਆ ਹੈ, ਤੁਹਾਡਾ ਸਰੀਰ ਦਾ ਚਮ ਝੁਲਸ ਰਿਹਾ ਹੈ , ਜੇਕਰ ਹੁਕਮ ਹੋਵੇ ਤਾਂ ਮੈਂ ਲਾਹੌਰ ਅਤੇ ਦਿੱਲੀ ਦਰਬਾਰ ਦੀ ਇੱਟ ਨਾਲ ਇੱਟ ਖੜਕਾ ਦਿਆਂ ? ਗੁਰੂ ਜੀ ਨੇ ਕਿਸੇ ਵੀ ਕਰਾਮਾਤ ਨੂੰ ਦਿਖਾਉਣ ਤੋਂ ਅਤੇ ਕਿਸੇ ਵੀ ਦਰਬਾਰ ਵਿਚ ਪਹੁੰਚ ਕਰਨ ਤੋਂ ਇਨਕਾਰ ਕਰ ਦਿੱਤਾ, ਸਾਈਂ ਜੀ ਨੂੰ ਗੁਰੂ ਜੀ ਦੇ ਦਿੱਤੇ ਜਵਾਬ ਨੂੰ ਕਿਸੇ ਕਵੀ ਨੇ ਖੂਬ ਕਲਮਬੱਧ ਕੀਤਾ ਹੈ,
ਮੀਆਂ ਛੋਡੋ ਯਾਰੀ ਚਾਮ ਸੇ, ਕਿਆ ਹੂਆ ਤਨ ਤਪ ਰਹਾ ਹੈ, ਹਮ ਸਾਂਤ ਹੈ ਹਰੀ ਨਾਮ ਸੇ।
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਇਹਨਾਂ ਦੀ ਮੌਤ ਵੀ ਕੌਮ ਦੀ ਜ਼ਿਦਗੀ ਬਣਦੀ ਹੈ,
ਇੱਕ ਕਵੀ ਹੋਰ ਲਿਖਦਾ ਹੈ: ਸ਼ਹੀਦ ਕੀ ਜੋ ਮੌਤ ਹੈ,ਵੋ ਕੌਮ ਕੀ ਹਯਾਤ(ਜ਼ਿਦਗੀ) ਹੈ ,
ਵੋ ਹਯਾਤ ਤੋ ਹਯਾਤ ਹੈ, ਵੋ ਮੌਤ ਵੀ ਹਯਾਤ ਹੈ।
ਗੁਰੂ ਜੀ ਦਾ ਮਨ ਬੜਾ ਵਿਸ਼ਾਲ ਸੀ ਤੇ ਧੀਰਜ ਵਾਲਾ ਸੀ, ਸਰੀਰ ਭਾਵੇਂ ਤੁੰਬਾ ਤੁੰਬਾ ਹੋ ਚੁੱਕਾ ਸੀ, ਪਰ ਅਕਾਲ ਪੁਰਖ ਦੇ ਇਸ ਭਾਣੇ ਤੇ ਕੋਈ ਸ਼ਿਕਵਾ ਨਹੀਂ ਸੀ।ਸੰਸਾਰ ਨੂੰ ਸਿਖਿਆ ਦਿੰਦਿਆਂ ਉਹਨਾਂ ਸਮਝਾਇਆ ਕਿ ਦੁਖ ਤੇ ਸੁਖ, ਜੀਵਨ ਦੇ ਦੋ (ਕਪੜ ਰੂਪ) ਪਹਿਲੂ ਹਨ ,ਜਿਸ ਨੂੰ, ਮਨੁੱਖ ਨੂੰ ਪਾਉਣ ਲਈ ਹਮੇਂਸਾਂ ਤਿਆਰ ਰਹਿਣਾ ਚਾਹੀਦਾ ਹੈ, ਸਦੀਵੀ ਸੁੱਖ ਦੀ ਹੀ ਤਾਂਘ ਨਹੀਂ ਰੱਖਣੀ ਚਾਹੀਦੀ , ਪਰਮੇਸ਼ਰ ਦੀ ਰਜ਼ਾ ਤੇ ਕੋਈ ਸ਼ਿਕਵਾ ਨਹੀਂ ਕਰਣਾ ਚਾਹੀਦਾ :
ਨਾਨਕ ਬੋਲਣੁ ਝਖਣਾ,ਦੁਖ ਛਡਿ ਮੰਗੀਅਹਿ ਸੁਖ ॥
ਸੁਖੁ ਦੁਖੁ ਦੁਇ ਦਰਿ ਕਪੜੇ, ਪਹਿਰਹਿ ਜਾਇ ਮਨੁਖ ॥
ਇੰਝ ਲਗਦਾ ਸੀ ਕਿ ਤੱਤੀ ਤਵੀ ਤੇ ਬੈਠ ਕੇ ਵੀ ‘ਸ਼ਾਤੀ ਦੇ ਪੁੰਜ’ ਦੇ ਮੁਖੋਂ ਇਹ ਬੋਲ ਗੂੰਜ ਰਹੇ ਸਨ ;
ਤੇਰਾ ਕੀਆ ਮੀਠਾ ਲਾਗੈ, ਹਰਿ ਨਾਮੁ ਪਦਾਰਥੁ ਨਾਨਕ ਮਾਗੈ॥
ਅੰਤ ਕਈ ਦਿਨਾਂ ਦੇ ਕਠੋਰ ਤਸੀਹਿਆਂ ਤੋਂ ਬਾਅਦ, ਗੁਰੂ ਜੀ ਦੇ ਸਰੀਰ ਨਾਲ ਪੱਥਰ ਬੰਨ ਕੇ ਉਹਨ੍ਹਾਂ ਨੂੰ ਰਾਵੀ ਵਿਚ ਰੋੜ ਦਿੱਤਾ ਗਿਆ। ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।
ਇਸ ਤਰਾਂ ਸਿਖ ਧਰਮ ਦਾ ਮਹਾਨ ਸੂਰਜ ਜੱਗ ਨੂੰ ਸ਼ਾਂਤੀ ,ਸਦਭਾਵਨਾ, ਨਿਰਮਲਤਾ, ਠੰਡਤਾ, ਪ੍ਰੇਮ, ਪਰਉਪਕਾਰਤਾ, ਸ਼ਹਾਦਤ ਦੇ ਸ਼ੁੱਭ ਗੁਣ ਸਿਖਾਂਉਦਾ ਸਰੀਰ ਕਰਕੇ ਭਾਵੇਂ ਅਸਤ ਹੋ ਗਿਆ, ਪਰ ਜੋਤ ਕਰਕੇ ਸਦਾ ਲਈ ਅਮਰ ਹੋ ਗਿਆ।
by Admin | Fri15, 2018 | Uncategorized
15 ਜੂਨ 2018 ਦਿਨ ਸੁੱਕਰਵਾਰ ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ । (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਅੈਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ । (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ । ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ—ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।੫।
by Admin | Thu7, 2018 | Uncategorized
ਗੁਰ ਗੋਵਿੰਦ ਗੋਵਿੰਦੁ ਗੁਰੁ ਹਰਿਗੋਵਿੰਦੁ ਸਦਾ ਵਿਗਸੰਦਾ।
ਗੁਰਗੱਦੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੬੦੬ ਈ: )
ਆਪ ਸਭ ਨੂੰ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆ ਲੱਖ ਲੱਖ ਵਧਾਈਆ ਹੋਣ ਜੀ।
ਵੱਲੋਂ-ਪ੍ਰਧਾਨ ਬਾਬਾ ਸੁਰਜੀਤ ਸਿੰਘ ਜੀ, ਮੀਤ ਪ੍ਰਧਾਨ ਬਾਬਾ ਦਰਸ਼ਨ ਸਿੰਘ ਜੀ ਸਮੂਹ ਸੰਤ ਸੇਵਕ ਜਥਾ (ਬਹਿੰਗਮ) ਮਸਤੂਆਣਾ ਸਾਹਿਬ (ਸੰਗਰੂਰ)
ਫੋਨ ਨੰ.-01672-289837,289325 Whatsapp-94782-51026
by Admin | Thu7, 2018 | Uncategorized
13 ਜੂਨ 2018 ਦਿਨ ਬੁੱਧਵਾਰ (31 ਜੇਠ) ਨੂੰ ਮੱਸਿਆ ਦਾ ਦਿਹਾੜਾ ਗੁ.ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ ਜੀ
ਮੱਸਿਆ ਦਾ ਲਾਈਵ ਫੇਸਬੁੱਕ ਪੇਜ www.facebook.com/angithasahib ਤੇ ਕੀਤਾ ਜਾਵੇਗਾ ਜੀ। ਹਰ ਰੋਜ਼ ਗੁਰਬਾਣੀ ਕੀਰਤਨ ਸਰਬਣ ਕਰਨ ਲਈ ਪੇਜ ਲਾਈਕ ਅਤੇ ਵੱਧ ਤੋਂ ਵੱਧ ਸੇਅਰ ਕਰੋ ਜੀ
www.youtube.com/channel/UCMsF1nAd2ocvAuzMySpPnew
ਸੰਪਰਕ ਨੰਬਰ-01672-289837,289325(ਦਫ਼ਤਰ)
Whatsapp-94782-51026
by Admin | Mon14, 2018 | Uncategorized
ਅੱਜ ਜੇਠ ਮਹੀਨੇ ਦੀ ਸੰਗਰਾਂਦ ਹੈ ਜੀ ॥
੦੧ ਜੇਠ (ਸੰਮਤ ੫੫੦ ਨਾਨਕਸ਼ਾਹੀ) 14-May-2018
ਅੰਗ – ੧੩੪ (134)
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।
ਹਰਰੋਜ਼ ਕੀਰਤਨ ਸਰਵਣ ਕਰਨ ਲਈ ਪੇਜ ਨੂੰ ਲਾਈਕ ਤੇ ਸੇਅਰ ਜਰੂਰ ਕਰੋ https://www.facebook.com/angithasahib/
ਹਰ ਰੋਜ ਹੁਕਮਨਾਮਾ ਸਾਹਿਬ ਦੀ ਸੇਵਾ ਲਈ ਇਸ ਨੰਬਰ ਤੇ ਮੈਸਜ ਕਰੋ 94782-51026
Recent Comments