ਯੂਟਿਉਬ ਚੈਨਲ

ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੁਆਣਾ ਸਾਹਿਬ (ਮਸਤੂਆਣਾ ਸਾਹਿਬ) ਸੰਗਰੂਰ ਤੋਂ ਹਰ ਰੋਜ ਗੁਰਬਾਣੀ ਕੀਰਤਨ ਸਰਵਣ ਕਰਨ ਲਈ ਯੂਟਿਉਬ ਚੈਨਲ https://www.youtube.com/channel/UCMsF1nAd2ocvAuzMySpPnew
ਐਪਲੀਕੇਸ਼ਨ sant sewak jatha
ਫ਼ੇਸਬੁੱਕ ਪੇਜ
https://www.facebook.com/angithasahib/

ਮੱਸਿਆ ਦਾ ਦਿਹਾੜਾ

16 ਜਨਵਰੀ 2018 ਦਿਨ ਮੰਗਲਵਾਰ 3 ਮਾਘ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ (ਸੰਗਰੂਰ )ਵਿਖੇ ਮਨਾਈ ਜਾ ਰਹੀ ਹੈ ਜੀ

ਮਾਘ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹਿਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ । (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ । ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ । ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।੧੨।

ਸਲਾਨਾ ਬਰਸੀ (ਜੋੜ ਮੇਲਾ) 17,18 ਤੇ 19ਮਾਘ

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 30,31 ਜਨਵਰੀ ਅਤੇ ਫਰਵਰੀ 2018 (17,18 ਤੇ 19 ਮਾਘ )ਨੂੰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਮਨਾਈ ਜਾ ਰਹੀ ਹੈ। 30 ਜਨਵਰੀ 2018 ਦਿਨ  ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ ਅਮ੍ਰਿਤ ਵੇਲੇ ਵਜੇ ਪ੍ਰਕਾਸ਼ ਕੀਤੇ ਜਾਣਗੇ ਜੀ । 30 ਜਨਵਰੀ ਨੂੰ ਬਾਬਾ ਦਲੇਰ ਸਿੰਘ ਜੀ ਖ਼ਾਲਸਾ (ਖੇੜੀ ਵਾਲੇ)  ਸ਼ਾਮ ਵਜੇ ਤੋਂ  ਰਾਤ 11 ਵਜੇ ਤੱਕ ਹਰਜਸ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ।   ਭਾਈ ਪਿੰਦਰਪਾਲ ਸਿੰਘ ਕਥਾਵਾਚਕ 31 ਜਨਵਰੀ ਦੀ ਸ਼ਾਮ  7 ਵਜੇ ਤੋਂ ਵਜੇ ਤੱਕ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਉਪਰੰਤ ਰੈਣਸੁਵਾਈ ਕੀਰਤਨ ਹੋਵੇਗਾ । ਫਰਵਰੀ 2018 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 2 ਵਜੇ ਅਮ੍ਰਿਤ ਵੇਲੇ ਪਾਏ ਜਾਣਗੇ ਜੀ ਸਾਰੇ ਪ੍ਰੋਗਰਾਮ ਦਾ ਲਾਈਵ -App sore/play store-sant sewakjatha,FB page-Sant Sewak Jatha(ਮਸਤੂਆਣਾ ਸਾਹਿਬ)

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ ਦਫ਼ਤਰ-01672-289837,289325 ,ਸੁਪਰਵਾਈਜ਼ਰ ਦੀਦਾਰ ਸਿੰਘ 98765-75237

Youtube-Sant Sewak Jatha Mastuana Sahib

“”ਫਖ਼ਰ-ਏ-ਕੌਮ ਭਾਈ ਸਤਵੰਤ ਸਿੰਘ,ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ””

ਅੱਜ ਦੇ ਦਿਨ 6 ਜਨਵਰੀ 1989 ਨੂੰ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੂੰ ਇੰਦਰਾ ਪਾਪਣ ਨੂੰ ਸੋਧਣ ਕਰਕੇ ਫਾਸ਼ੀ ਹੋਈ ਸੀ। ਭਾਈ ਕੇਹਰ ਸਿੰਘ ਨਿਰਦੋਸ਼ ਸੀ।ਭਾਈ ਸਤਵੰਤ ਸਿੰਘ ਨੇ ਅਪਣੀ ਸਟੇਨਗੰਨ ਨਾਲ 28-29 ਗੋਲੀਆ ਮਾਰ ਕੇ ਇੰਦਰਾ ਪਾਪਣ ਨੂੰ ਛਲੀ ਕਰ ਦਿੱਤਾ ਸੀ,ਭਾਈ ਬੇਅੰਤ ਸਿੰਘ ਨੇ ਵੀ ਅਪਣੀ ਪਿਸਤਲ ਖ਼ਾਲੀ ਕਰ ਦਿੱਤੀ ਸੀ।
“”ਫਖ਼ਰ-ਏ-ਕੌਮ ਭਾਈ ਸਤਵੰਤ ਸਿੰਘ,ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ””

ਇੰਦਰਾ ਗਾਂਧੀ ਸੀ ਮਿੰਨਤਾਂ ਪਾਉਦੀਂ, ਬਾਹਾਂ ਸੀ ਖੜੀਆਂ ਕਰਦੀ,
ਚਰਨਾਂ ਤੇ ਸਿਰ ਸੀ ਧਰਦੀ,

ਕਹਿਰ ਨਾ ਗੁਜ਼ਾਰੀ ਵੇ, ਭੁੱਲ ਗਈ ਮੈਂ ਜੈਕਟ ਪਾਉਣੀ’, ਗੋਲੀਆਂ ਨਾ ਮਾਰੀ ਵੇ।

ਸਰਦਾਰ ਬੇਅੰਤ ਸਿੰਘ ਪਿਸਟਲ ਭਰ ਕੇ, ਪੂਰਾ ਸੀ ਲੋਡ ਤੇ ਕਰ ਕੇ,
ਭਾਈ ਸਤਵੰਤ ਸਿੰਘ ਨੇ ਅਪਣੀ ਸਟੇਨਗੰਨ ਨਾਲ ,,

ਛਾਤੀ ਵਿੱਚ ਗੋਲੀਆ ਜੜ ਕੇ, ਛੱਡਦਾ ਜੈਕਾਰਾ ਨੀਂ,
ਤੇਰੀ ਜਿੰਦਗੀ ਤੋਂ ਵੱਧਕੇ ਸਾਨੂੰ ਹਰਮਿੰਦਰ ਸਾਹਿਬ ਪਿਆਰਾ ਨੀਂ…
“”Parnaam Shaheedan Nu””

ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ

ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖ ਤੋਂ ਹੋਇਆ। ਬਾਬਾ ਜੁਝਾਰ ਸਿੰਘ ਜੀ ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ।

ਇੱਸ ਵਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਸਜਿਆ ਹੋਇਆ ਸੀ ਕਿ ਇੱਕ ਬ੍ਰਾਹਮਨ ਜਿਸ ਦਾ ਨਾਂਅ ਦੇਵਦਾਸ ਸੀ, ਰੋਂਦਾ ਕੁਰਲਾਂਦਾ ਦੀਵਾਨ ਵਿੱਚ ਪੁੱਜਿਆ। ਇਹ ਸ਼ਿਆਰਪੁਰ ਦੇ ਨੇੜੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਸੀ। ਗੁਰੂ ਜੀ ਨੇ ਬ੍ਰਾਹਮਣ ਨੂੰ ਚੁੱਪ ਕਰਾ ਕੇ ਰੋਣ ਦਾ ਕਾਰਨ ਪੁੱਛਿਆ। ਬ੍ਰਾਹਮਣ ਕਹਿਣ ਲੱਗਾ ਮੈਂ ਮੁਕਲਾਵਾ ਲੈ ਕੇ ਆ ਰਿਹਾ ਸੀ ਕਿ ਮੇਰੀ ਘਰ ਵਾਲੀ ਬ੍ਰਾਹਮਣੀ ਪਠਾਣਾਂ ਨੇ ਖੋਹ ਲਈ ਹੈ। ਮੈਂ ਬਹੁਤ ਚੀਕ-ਪੁਕਾਰ ਕੀਤੀ ਪਰ ਮੇਰੀ ਕਿਸੇ ਨੇ ਨਾ ਸੁਣੀ। ਇਨ੍ਹਾਂ ਮੈਨੂੰ ਫੜ ਕੇ ਬਹੁਤ ਮਾਰਿਆ ਤੇ ਮੇਰੀ ਘਰਵਾਲੀ ਖੋਹ ਕੇ ਚਲਦੇ ਬਣੇ। ਹੁਣ ਮੈਂ ਆਪ ਜੀ ਦੀ ਸ਼ਰਨ ਆਇਆ ਹਾਂ। ਮੇਰੀ ਸਹਾਇਤਾ ਕਰੋ ਤੇ ਮੇਰੀ ਇਸਤਰੀ ਮੈਨੂੰ ਵਾਪਸ ਦਿਵਾਉ।

ਗੁਰੂ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਹੁਕਮ ਦਿੱਤਾ ਕਿ ਬਸੀ ਦੇ ਪਠਾਣ ਜਾਬਰ ਖਾਂ ਨੇ ਇਸ ਬ੍ਰਾਹਮਣ ਦੀ ਘਰਵਾਲੀ ਖੋਹ ਲਈ ਹੈ। ਤੁਸੀਂ ਸਿੰਘਾਂ ਨੂੰ ਲੈ ਕੇ ਜਾਉ ਤੇ ਬਿਜਲੀ ਦੀ ਫੁਰਤੀ ਵਾਂਗੂ ਬ੍ਰਾਹਮਣੀ ਨੂੰ ਛੁਡਾ ਕੇ ਇਸ ਦੇ ਹਵਾਲੇ ਕਰੋ। ਜਾਬਰ ਖਾਂ ਨੂੰ ਉਸ ਦੇ ਕੀਤੇ ਦੀ ਕਰੜੀ ਸਜ਼ਾ ਦਿਉ।

ਸਾਹਿਬਜਾਦਾ ਅਜੀਤ ਸਿੰਘ ਨੇ 100 ਸਿੰਘਾਂ ਨੂੰ ਨਾਲ ਲਿਆ ਤੇ ਬ੍ਰਾਹਮਣ ਨੂੰ ਆਪਣੇ ਘੋੜੇ ਤੇ ਬਿਠਾ ਲਿਆ। ਅਜੇ ਦਿਨ ਨਹੀਂ ਸੀ ਚੜ੍ਹਿਆ ਕਿ ਬਸੀ ਪਠਾਣਾਂ ਤੇ ਜਾ ਪੇ। ਹਵੇਲੀ ਦਾ ਬੂਹਾ ਤੋੜ ਕੇ ਅੰਦਰ ਲੰਘ ਗਏ। ਪਠਾਣਾਂ ਨੇ ਸਿੱਖਾਂ ਨੂੰ ਅੰਦਰ ਆਉਂਦਿਆਂ ਵੇਖ ਸਿੱਖ ਆ ਗਏ ਸਿੱਖ ਆ ਗਏ। ਦਾ ਰੌਲਾ ਪਾ ਦਿੱਤਾ। ਕਿਸੇ ਪਠਾਣ ਦਾ ਹੌਂਸਲਾ ਨਹੀਂ ਸੀ ਕਿ ਸਿੱਖਾਂ ਨਾਲ ਟਾਕਰਾ ਲੈ ਸਕੇ।

ਜਾਬਰ ਖਾਂ ਅੰਦਰਲੇ ਕਮਰੇ ਵਿੱਚ ਲੁਕਿਆ ਹੋਇਆ ਸੀ। ਸਿੱਖਾਂ ਨੇ ਘਬਰਾਏ ਹੋਏ ਜਾਬਰ ਖਾਂ ਨੂੰ ਜਾ ਪਕੜਿਆਂ ਬ੍ਰਾਹਮਣ ਨੇ ਦੋਸ਼ੀ ਜਾਬਰ ਖਾਂ ਨੂੰ ਪਛਾਣ ਲਿਆ ਸੀ। ਬ੍ਰਾਹਮਣੀ ਨੂੰ ਵੀ ਅੰਦਰੋਂ ਲੱਭ ਕੇ ਬ੍ਰਾਹਮਣ ਦੇ ਹਵਾਲੇ ਕੀਤਾ। ਹੋਰ ਕਿਸੇ ਚੀਜ ਨੂੰ ਹੱਥ ਨਹੀਂ ਲਾਇਆ। ਜਾਬਰ ਖਾਂ ਪਠਾਣ ਨੂੰ ਬੰਨ੍ਹ ਕੇ ਘੋੜੇ ਤੇ ਬਿਠਾ ਕੇ ਬ੍ਰਾਹਮਣੀ ਸਮੇਤ ਅਨੰਦਪੁਰ ਸਾਹਿਬ ਪਹੁੰਚੇ। ਬ੍ਰਾਹਮਣੀ ਨੂੰ ਬ੍ਰਾਹਮਣ ਦੇ ਹਵਾਲੇ ਕੀਤਾ। ਗੁਰੂ ਸਾਹਿਬ ਜੀ ਇਸ ਗੱਲ ਤੋਂ ਬਹੁਤ ਖੁਸ਼ ਹੋਏ।

19-20 ਦਸੰਬਰ 1704 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦਾ ਕਿੱਲ੍ਹਾ ਛੱਡਿਆ। ਸਰਸਾ ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। ਰੋਪੜ ਦੇ ਸਥਾਨ ਵੀ ਪਠਾਣਾਂ ਨਾਲ ਲੜਾਈ ਹੋਈ। ਇਸ ਉਪਰੰਤ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ ਚਮਕੌਰ ਸਾਹਿਬ ਪਹੁੰਚੇ। ਇਥੇ ਚੌਧਰੀ ਬੁਧੀ ਚੰਦ ਦੀ ਇੱਕ ਗੜ੍ਹੀ ਸੀ ਜਿਸ ਵਿੱਚ ਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ।

ਜਦੋਂ ਕੁੱਝ ਸਿੰਘ ਸ਼ਹੀਦ ਹੋ ਗਏ ਤਾਂ ਬਾਕੀ ਸਿੰਘਾਂ ਨੇ ਬੇਨਤੀ ਕੀਤੀ ਗੁਰੂ ਜੀ ਤੁਸੀਂ ਸਾਹਿਬਜਾਦਿਆਂ ਨੂੰ ਨਾਲ ਲੈ ਕੇ ਗੜ੍ਹੀ ਤੋਂ ਬਾਹਰ ਨਿਕਲ ਜਾਓ। ਗੁਰੂ ਜੀ ਨੇ ਕਿਹਾ ਤੁਸੀਂ ਕਿਹੜੇ ਸਾਹਿਬਜਾਦਿਆਂ ਦੀ ਗੱਲ ਕਰਦੇ ਹੋ। ਤੁਸੀਂ ਸਾਰੇ ਹੀ ਮੇਰੇ ਸਾਹਿਬਜ਼ਾਦੇ ਹੋ। ਫਿਰ ਗੁਰੂ ਸਾਹਿਬ ਜੀ ਨੇ ਬਾਬਾ ਅਜੀਤ ਸਿੰਘ ਜੀ ਨੂੰ ਤਿਆਰ ਕੀਤਾ। ਸ਼ਸਤਰ ਦਿੱਤੇ। ਪੰਜ ਸਿੰਘ ਨਾਲ ਦੇ ਕੇ ਜੰਗ ਦੇ ਮੈਦਾਨ ਵੱਲ ਤੋਰਿਆ। ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਜਦੋਂ ਤੀਰ ਚਲਾਏ ਤਾਂ ਮੁਗਲ ਫੌਜ ਅੱਲਾ ਅੱਲਾ ਪੁਕਾਰਨ ਲੱਗੀ। ਤੀਰਾਂ ਤੋਂ ਬਾਅਦ ਆਪ ਜੀ ਨੇ ਤਲਵਾਰ ਦੇ ਐਸੇ ਜੌਹਰ ਦਿਖਾਏ ਕਿ ਵੈਰੀ ਦਲ ਹੈਰਾਨ ਰਹਿ ਗਿਆ।

ਆਪ ਨੇ ਸੰਜੋਅ ਨਾਲ ਢੱਕੇ ਇੱਕ ਮੁਗਲ ਸਰਦਾਰ ਨੂੰ ਅਜਿਹਾ ਨੇਜਾ ਮਾਰਿਆ ਕਿ ਜਦੋਂ ਵਾਪਸ ਖਿੱਚਣ ਲੱਗੇ ਤਾਂ ਨੇਜ਼ਾ ਵਿਚੇ ਹੀ ਟੁੱਟ ਗਿਆ। ਜਦੋਂ ਆਪ ਜੀ ਦਾ ਘੋੜਾ ਜਖਮੀ ਹੋ ਗਿਆ ਤਾਂ ਆਪ ਜੀ ਪੈਦਲ ਹੋ ਕੇ ਵੈਰੀਆਂ ਦੇ ਆਹੂ ਲਾਹੁਣ ਲੱਗੇ। ਗੁਰੂ ਸਾਹਿਬ ਜੀ ਸਾਹਿਬਜ਼ਾਦੇ ਦੀ ਬਹਾਦਰਤਾ ਗੜ੍ਹੀ ਵਿੱਚੋਂ ਖੁਸ਼ੀ ਨਾਲ ਵੇਖ ਰਹੇ ਸਨ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜ਼ਾਦਾ ਅਜੀਤ ਸਿੰਘ ਜੀ ਸ਼ਹੀਦ ਹੋ ਗਏ।

ਹੁਣ ਜੁਝਾਰ ਸਿੰਘ ਜੀ ਦੀ ਵਾਰੀ ਸੀ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਬਾਬਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਬਾਬਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।

ਸ਼ਹੀਦੀ ਦੇ ਸਮੇਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੀ ਸਰੀਰਕ ਉਮਰ 15-17 ਸਾਲਾਂ ਦੀ ਸੀ।