ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ...

ਜੋਤੀ ਜੋਤ ਪੁਰਬ ਪਾ.੧

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਅੱਜ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਹੈ...

ਗੁਰਤਾ ਗੱਦੀ ਦਿਵਸ

ਦੂਸਰੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ਼ ਦੇ "ਗੁਰਤਾ ਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ" ਅਧਿਆਤਮਕ ਅਤੇ ਦੁਨਿਆਵੀ ਜੀਵਨ ਵਿਚ ਗੁਰੂ ਦਾ ਬਹੁਤ ਵੱਡਾ ਮਹੱਤਵ ਹੈ । ਪੰਜਾਬੀ ਲੋਕਧਾਰਾ ਵਿਚ ‘ਗੁਰੂ ਬਿਨਾ ਗੱਤ ਨਹੀਂ ਅਤੇ ਸ਼ਾਹ ਬਿਨਾ ਪੱਤ ਨਹੀਂ’ ਦੀ ਪੰਗਤੀ ਪ੍ਰਚੱਲਤ ਹੈ ਤਾਂ ਗੁਰਬਾਣੀ ਵਿਚ ਗੁਰੂ ਨੂੰ ਗਿਆਨ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥