ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਪ੍ਰਕਾਸ਼ ਦਿਵਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਸਾਰੀਆਂ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਵ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ ਵਲੋਂ -ਸੰਤ ਸੁਖਦੇਵ ਸਿੰਘ ਜੀ ਸਾਰੋਂ ਪ੍ਰਧਾਨ ਸੰਤ ਸੇਵਕ ਜਥਾ (ਬਹਿੰਗਮ),ਸੰਤ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ...
ਗੁਰਗੱਦੀ ਦਿਵਸ
ਅਾਪ ਸਮੂਹ ਸੰਗਤਾਂ ਨੂੰ ਗੁਰੂ ਅਰਜਨ ਦੇਵ ਸਾਹਿਬ ਜੀ ਦੇ *ਗੁਰਗੱਦੀ ਦਿੱਵਸ* ਦੀਆਂ ਲੱਖ ਲੱਖ ਵਧਾਈਆਂ ਅੱਜ ਦੇ ਦਿਨ ਗੁਰੂ ਰਾਮਦਾਸ ਪਾਤਸਾਹ ਨੇ ਗੁਰੂ ਅਰਜਨ ਦੇਵ ਜੀ ਨੂੰ ਗੁਰਗੱਦੀ ਬਖਸੀ । ਵਲੋਂ-ਸੰਤ ਸੇਵਕ ਜਥਾ ਬਹਿੰਗਮ ਮਸਤੂਆਣਾ...
ਸੋਮਵਾਰੀ ਮੱਸਿਆ ਦਾ ਦਿਹਾੜਾ
21 ਅਗਸਤ 2017 ਦਿਨ ਸੋਮਵਾਰ (6 ਭਾਦਰੋਂ) ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਮਨਾਇਆ ਜਾ ਰਿਹਾ ਹੈ ਜੀ ਸੰਤ ਬਾਬਾ ਸੁਖਦੇਵ ਸਿੰਘ ਜੀ ਸਾਰੋਂ ਪ੍ਰਧਾਨ ਸੰਤ ਸੇਵਕ ਜਥਾ (ਬਹਿੰਗਮ) ਮਸਤੂਆਣਾ ਸਾਹਿਬ , ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ਸਿੰਘ...