ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਭਾਦਰੋਂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ਪਕਿੜ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ...
ਸੰਗ੍ਰਾਂਦ ਦਾ ਦਿਹਾੜਾ
16 ਅਗਸਤ 2017 ਦਿਨ ਬੁੱਧਵਾਰ ਨੂੰ ਭਾਦੋਂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ...
ਮੋਰਚਾ ਗੁਰੂ ਕਾ ਬਾਗ
8 ਅਗਸਤ 1922 ਨੂੰ ਗੁਰੂ ਕਾ ਬਾਗ ਮੋਰਚਾ ਸ਼ੁਰੂ ਹੋਇਆ: ਮੋਰਚਾ ਗੁਰੂ ਕਾ ਬਾਗ ਗੁਰੂ ਕੇ ਬਾਗ ਦੇ ਗੁਰਦੁਆਰੇ ਦਾ ਮਹੰਤ ਸੁੰਦਰ ਦਾਸ ਸੀ, ਜਿਸ ਨਾਲ ਇਕ ਸਾਲ ਪਹਿਲਾਂ ਕਮੇਟੀ ਦਾ ਸਮਝੌਤਾ ਹੋ ਗਿਆ ਸੀ ਤੇ ਮਹੰਤ ਨੇ ਅੰਮ੍ਰਿਤਪਾਨ ਕਰਕੇ ਕਮੇਟੀ ਅਧੀਨ ਸੇਵਾ ਕਰਨਾ ਪ੍ਰਵਾਨ ਕਰ ਲਿਆ ਸੀ। ਸਿੰਘਾਂ ਉੱਤੇ ਸਰਕਾਰੀ ਸਖਤੀ ਦਾ ਦੌਰ ਵੇਖ ਕੇ ਮਹੰਤ ਵੀ...