ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਮੱਸਿਆ ਦਾ ਦਿਹਾੜਾ (23 ਜੁਲਾਈ 2017)

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ  ਮਹਾਰਾਜ ਉਹਨਾਂ ਦੇ  ਵਰੋਸਾਏ ਅਸਥਾਨ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ 23 ਜੁਲਾਈ 2017 ਦਿਨ ਐਤਵਾਰ (8ਸਾਵਣ) ਨੂੰ ਮੱਸਿਆ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ ਜੀ । ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ...

ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ 16 ਜੁਲਾਈ 2017(ਦਿਨ ਐਤਵਾਰ)

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥