ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਸਿੱਖ ਪੁਨਰ-ਜਾਗ੍ਰਿਤੀ ਲਹਿਰ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦਾ ਯੋਗਦਾਨ
ਗੁਰਤੇਜ ਸਿੰਘ ਠੀਕਰੀਵਾਲਾ (ਡਾ.) ਸਿੱਖ ਪੁਨਰ-ਜਾਗ੍ਰਿਤੀ ਦੀ ਲਹਿਰ ਦਾ ਸਮਾਂ 19ਵੀਂ ਸਦੀ ਦੇ ਅੱਧ ਤੋਂ ਲੈ ਕੇ 1925 ਤਕ ਉਦੋਂ ਦਾ ਹੈ, ਜਦੋਂ ‘ਗੁਰਦੁਆਰਾ ਐਕਟ’ ਹੋਂਦ ਵਿੱਚ ਆਇਆ ਸੀ। ਲਹਿਰ ਦੇ ਇੰਨੇ ਕੁ ਅਰਸੇ ਦੌਰਾਨ ਨਿਰੰਕਾਰੀ ਅਤੇ ਨਾਮਧਾਰੀ ਲਹਿਰਾਂ ਸਿੱਖ ਪੁਨਰ-ਜਾਗ੍ਰਿਤੀ ਲਈ ਯਤਨਸ਼ੀਲ ਰਹੀਆਂ ਪਰ ਕੁਝ ਸਿੱਖ ਸਿਧਾਂਤਾਂ ਦੀ...
ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
15 ਜੂਨ 2017 ਦਿਨ ਵੀਰਵਾਰ (1ਹਾੜ) ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ...
ਪ੍ਰਕਾਸ਼ ਪੁਰਵ (ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ)
ਗੁਰ ਗੋਵਿੰਦ ਗੋਵਿੰਦ ਗੁਰੁ ਹਰਿਗੋਵਿੰਦੁ ਸਦਾ ਵਿਗਸੰਦਾ ॥ ਮੀਰੀ-ਪੀਰੀ ਦੇ ਮਾਲਕ ਦਲ ਭੰਜਨ ਗੁਰ ਸੂਰਮਾ ਬਡ ਜੋਧੇ ਅਕਾਲ ਤਖਤ ਸਾਹਿਬ ਦੇ ਸਿਰਜਣਹਾਰੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ ਹੋਣ...