ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਪ੍ਰਣਾਮ ਸਹੀਦਾਂ ਨੂੰ (ਜੂਨ 84)
20ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਸਮੂਹ ਸਹੀਦ ਸਿੰਘਾਂ ਨੂੰ ਕੇਸਰੀ ਸਲਾਮ
ਬਰਸੀ ਸੰਤ ਬਾਬਾ ਲਾਲ ਸਿੰਘ ਜੀ
ਸੰਤ ਬਾਬਾ ਲਾਲ ਸਿੰਘ ਜੀ ਦੀ ਬਰਸੀ ਦੇ ਸਬੰਧ ਵਿੱਚ ਅੱਜ ਮਿਤੀ 25 ਮਈ 2017 ਦਿਨ ਵੀਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 10 ਵਜੇ ਪਰਕਾਸ਼ ਕੀਤੇ ਜਾਣਗੇ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਮਈ 2017 ਦਿਨ ਸਨੀਵਾਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਜੀ । ਵੱਲੋਂ-ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ...