ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ

ਪਹਿਲਾ ਪ੍ਕਾਸ਼ ਗੁਰੂ ਗ੍ੰਥ ਸਾਹਿਬ ਜੀ ਦਾ ਭਾਈ ਗੁਰਦਾਸ ਦੀ ਉਗਾਹੀ ਮੂਜਬ ੧੬੦੪ ਨੂੰ ਇਹ ਸੰਕਲਨ ਮੁਕੰਮਲ ਹੋਇਆ। ਉਸ ਉਪਰੰਤ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।੭੦੦੦ ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ ,ਭਾਰਤ ਦੇ ਵਖ ਵਖ ਸੂਬਿਆਂ ਦੇ ੧੫ ਭਗਤਾਂ ਤੇ ਸੂਫ਼ੀਆਂ ਜਿਨ੍ਹਾਂ ਵਿੱਚ ਸ਼ੇਖ...

ਭਾਦੋਂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

         17 ਅਗਸਤ 2018 ਦਿਨ ਸੁੱਕਰਵਾਰ    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ਪਕਿੜ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ...

ਮੱਸਿਆ ਦਾ ਦਿਹਾੜਾ

11 ਅਗਸਤ 2018 ਦਿਨ ਸਨੀਵਾਰ ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਜੀ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥