ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
ਪਹਿਲਾ ਪ੍ਕਾਸ਼ ਗੁਰੂ ਗ੍ੰਥ ਸਾਹਿਬ ਜੀ ਦਾ ਭਾਈ ਗੁਰਦਾਸ ਦੀ ਉਗਾਹੀ ਮੂਜਬ ੧੬੦੪ ਨੂੰ ਇਹ ਸੰਕਲਨ ਮੁਕੰਮਲ ਹੋਇਆ। ਉਸ ਉਪਰੰਤ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।੭੦੦੦ ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ ,ਭਾਰਤ ਦੇ ਵਖ ਵਖ ਸੂਬਿਆਂ ਦੇ ੧੫ ਭਗਤਾਂ ਤੇ ਸੂਫ਼ੀਆਂ ਜਿਨ੍ਹਾਂ ਵਿੱਚ ਸ਼ੇਖ ਫਰੀਦ,ਕਬੀਰ ਤੇ ਭਗਤ ਰਵਿਦਾਸ ਸ਼ਾਮਲ ਹਨ ਦੀ ਬਾਣੀ ਹੈ।ਇਸ ਪਵਿੱਤਰ ਗਰੰਥ ਦੇ ੯੭੪ ਅੰਗ ਸਨ ਜਿਨ੍ਹਾਂ ਦੇ ੧੨”x੮”ਅਕਾਰ ਦੇ ੧੯੪੮ ਪੰਨੇ ਬਣਦੇ ਹਨ। ਇਨ੍ਹਾਂ ਵਿੱਚ ਕਈ ਖਾਲੀ ਪੰਨੇ ਵੀ ਸਨ । ਉਹ ਜਗ੍ਹਾਂ ਜਿਥੇ ਗੁਰੂ ਅਰਜਨ ਸਾਹਿਬ ਨੇ ਇਹ ਗਰੰਥ ਦਾ ਸੰਕਲਨ ਕੀਤਾ ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ। ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਪਹਿਲਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (੧੬੦੪ ਈ) ਅੱਜ ਦੇ ਦਿਨ ਆਦਿ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੰਨ ੧੬੦੪(1604) ਈਸਵੀ ਵਿੱਚ ਹੋਇਆ, ਰਾਮਸਰ ਸਾਹਿਬ ਤੋਂ ਸੰਗਤਾਂ...
ਭਾਦੋਂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
17 ਅਗਸਤ 2018 ਦਿਨ ਸੁੱਕਰਵਾਰ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ਪਕਿੜ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਵਿਆਖਿਆ : ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ,ਉਹ ਭਾਵੇਂ ਲੱਖਾਂ ਹਾਰ ਸਿੰਗਾਰ...
ਮੱਸਿਆ ਦਾ ਦਿਹਾੜਾ
11 ਅਗਸਤ 2018 ਦਿਨ ਸਨੀਵਾਰ ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਜੀ ।




