ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਗੁਰਗੱਦੀ ਦਿਵਸ (ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ )
ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ॥ ਦੀਨ ਦੁਨੀ ਦਾ ਪਾਤਿਸਾਹੁ ਪਾਤਿਸਾਹਾਂ ਪਾਤਿਸਾਹੁ ਅਡੋਲਾ॥ ਗੁਰਗੱਦੀ ਦਿਵਸ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੫੯੫-੧੬੪੪) ਆਪ ਸਭ ਨੂ ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਲਖ ਲਖ ਵਧਾਈਆਂ ਹੋਣ ਜੀ.. ਵੱਲੋਂ...
ਜੇਠ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
ਅੱਜ 14 ਮਈ 2017 ਦਿਨ ਐਤਵਾਰ ਜੇਠ ਮਹੀਨੇ ਦੀ ਸੰਗ੍ਰਾਂਦ ਹੈ ਜੀ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ...
ਪ੍ਰਕਾਸ਼ ਦਿਹਾੜਾ ਸ਼੍ਰੀ ਗੁਰੂ ਅਮਰ ਦਾਸ ਜੀ
ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪਰਕਾਸ਼ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ ਵਲੋਂ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ,ਬਾਬਾ ਸੁਖਦੇਵ ਸਿੰਘ ਜੀ ਪ੍ਰਧਾਨ ਸੰਤ ਸੇਵਕ ਜਥਾ (ਬਹਿਗਮ) ਮਸਤੂਆਣਾ ਸਾਹਿਬ, ਬਾਬਾ ਜੰਗ ਸਿੰਘ ਕੁੱਪ...