ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਫਗਣ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 12 ਫਰਵਰੀ 2017 ਦਿਨ ਐਂਤਵਾਰ ਫਗਣ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ...

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ 90ਵੀਂ ਸਲਾਨਾ ਬਰਸੀ (ਜੋੜ ਮੇਲਾ )

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੀ 90ਵੀਂ ਸਲਾਨਾ ਬਰਸੀ 30,31 ਜਨਵਰੀ ਅਤੇ 1ਫਰਵਰੀ 2017 ਨੂੰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ । 30 ਜਨਵਰੀ 2017 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 5  ਵਜੇ  ਪਰਕਾਸ਼ ਕੀਤੇ ਜਾਣਗੇ ਅਤੇ ਸਾਮ ਨੂੰ 8 ਤੋਂ 11...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥