ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ ਅੱਸੂ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ (16 ਸਤੰਬਰ ਦਿਨ ਸੁਕਰਵਾਰ 2016) ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥ ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ...

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪਰਕਾਸ਼ ਪੁਰਵ ਅਤੇ ਮੱਸਿਆ ਦਾ ਦਿਹਾੜਾ

ਸਾਰੀਆਂ ਹੀ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੇ ਪਹਿਲੇ ਪਰਕਾਸ਼ ਪੁਰਵ  ਦੀਆਂ ਲੱਖ ਲੱਖ ਵਧਾਈਆਂ ਜੀ  (1 ਸਤੰਬਰ 2016  (17 ਭਾਦਰੋਂ  ਬਿਕ੍ਰਮੀ) ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਮਸਤੂਆਣਾ ਸਾਹਿਬ  ਵਿਖੇ  ਮੱਸਿਆ ਦਾ ਦਿਹਾੜਾ 1...

ਸੰਗ੍ਰਾਂਦ ਦਾ ਦਿਹਾੜਾ

ਅੱਜ 16 ਅਗਸਤ 2016 ਦਿਨ ਮੰਗਲਵਾਰ ਭਾਦਰੋਂ ਮਹੀਨੇ ਦੀ ਸੰਗ੍ਰਾਂਦ ਹੈ ਜੀ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥