ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਸੋਮਵਾਰੀ ਮੱਸਿਆ ਦਾ ਦਿਹਾੜਾ

ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਮਸਤੂਆਣਾ ਸਾਹਿਬ  ਵਿਖੇ  ਮੱਸਿਆ ਦਾ ਦਿਹਾੜਾ 4 ਜੁਲਾਈ ਦਿਨ ਸੋਮਵਾਰ  (21 ਹਾੜ ਬਿਕ੍ਰਮੀ) 2016 ਨੂੰ  ਮਨਾਇਆ ਜਾ ਰਿਹਾ...

ਸੰਗ੍ਰਾਂਦ ਦਾ ਦਿਹਾੜਾ

ਅੱਜ 14 ਜੂਨ ਦਿਨ ਮੰਗਲਵਾਰ 2016 ਹਾੜ ਮਹੀਨੇ ਦੀ  ਸੰਗ੍ਰਾਂਦ ਦਾ ਦਿਹਾੜਾ ਹੈ ਜੀ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ...

ਸਹੀਦੀ ਦਿਹਾੜਾ

ਸਹੀਦਾਂ ਦੇ ਸਰਤਾਜ ਸ਼੍ਰੀ ਗੁਰੂ  ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 8 ਜੂਨ ਦਿਨ ਬੁਧਵਾਰ (26 ਜੇਠ ਬਿਕ੍ਰਮੀ )2016 ਨੂੰ ਪਾਏ ਜਾਣਗੇ (ਵਲੋਂ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ  ਗੁਰਦੁਆਰਾ ਸੱਚਖੰਡ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥