ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਮੱਸਿਆ ਦਾ ਦਿਹਾੜਾ
ਧੰਨ ਧੰਨ ਸ਼੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਵਰੋਸਾਏ ਅਸਥਾਨ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ 5 ਜੂਨ ਦਿਨ ਐਤਵਾਰ (23 ਜੇਠ ਬਿਕ੍ਰਮੀ) 2016 ਨੂੰ ਮਨਾਇਆ ਜਾ ਰਿਹਾ ਹੈ...
ਫ੍ਰੀ ਐੰਬੁਲੈਂਸ ਸੇਵਾ 24 ਘੰਟੇ ਸਰਵਿਸ
ਗੁਰਦੁਆਰਾ ਸਾਹਿਬ ਵਲੋਂ ਫ੍ਰੀ ਐੰਬੁਲੈਂਸ ਸੇਵਾ 24 ਘੰਟੇ ਸਰਵਿਸ ਸੰਪਰਕ ਨੰਬਰ 97796-93100
ਬਾਬਾ ਲਾਲ ਸਿੰਘ ਜੀ ਗੁਰਮਤਿ ਸੰਗੀਤ ਵਿਦਿਆਲਾ
ਬਾਬਾ ਲਾਲ ਸਿੰਘ ਜੀ ਗੁਰਮਤਿ ਸੰਗੀਤ ਵਿਦਿਆਲਾ ਇੱਥੇ ਗੁਰਬਾਣੀ ਪਾਠ ਸੰਥਿਆ ,ਕਥਾ ਅਤੇ ਗੁਰਬਾਣੀ ਕੀਰਤਨ ਤਬਲਾ ਦੀ ਫ੍ਰੀ ਸਿਖਲਾਈ ਦਿਤੀ ਜਾਂਦੀ ਹੈ । ਦਾਖਲਾ ਲੈਣ ਦੇ ਚਾਹਵਾਨ ਆਪਣੇ ਘਰ ਦਾ ਪਰੂਫ ਪਿੰਡ ਦੇ ਸਰਪੰਚ /ਮੈੰਬਰ/ਪੰਚ/ਐਮ.ਸੀ ਤੋਂ ਮੋਹਰ ਲਗਵਾ ਕੇ ਨਾਲ ਲਿਆਉਣ । ਨੋਟ -ਵਿਦਿਆਰਥੀਆਂ ਦੇ ਰਹਿਣ ਅਤੇ ਲੰਗਰ ਦਾ ਖ਼ਾਸ ਪਰਬੰਧ ਹੈ।...