ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
ਅੱਜ 16 ਜੁਲਾਈ 2018 (ਦਿਨ ਸੋਮਵਾਰ) ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ *ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪* *ੴ ਸਤਿਗੁਰ ਪ੍ਰਸਾਦਿ ॥* *ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ...
ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
ਗੁਰੂ ਅਰਜਨ ਦੇਵ ਜੀ ਚੌਥੇ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ, ਆਪ ਜੀ ਦਾ ਪ੍ਰਕਾਸ਼ ੧੫ ਅਪ੍ਰੈਲ, ੧੫੬੩ ਈਸਵੀ, ਵਿਚ ਮਾਤਾ ਭਾਨੀ ਜੀ ਦੀ ਕੁਖੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਗੋਇੰਦਵਾਲ ਵਿਖੇ ਹੋਇਆ। ਗੁਰੂ ਅਰਜਨ ਸਾਹਿਬ ਦਾ ਬਚਪਨ, ਗੁਰੂ ਅਤੇ ਸੰਗਤਾਂ ਵਿਚ ਵਿਚਰਿਆ। ਜਿਸ ਸਦਕਾ ਸੇਵਾ, ਸਿਮਰਨ, ਸਿਆਣਪ, ਸਤਿਕਾਰ,...
ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
15 ਜੂਨ 2018 ਦਿਨ ਸੁੱਕਰਵਾਰ ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ...