ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

ਅੱਜ 16 ਜੁਲਾਈ 2018 (ਦਿਨ ਸੋਮਵਾਰ) ਸਾਵਣਿ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਹੈ ਜੀ  *ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪* *ੴ ਸਤਿਗੁਰ ਪ੍ਰਸਾਦਿ ॥* *ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥* *ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ...

ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ

ਗੁਰੂ ਅਰਜਨ ਦੇਵ ਜੀ ਚੌਥੇ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ, ਆਪ ਜੀ ਦਾ ਪ੍ਰਕਾਸ਼ ੧੫ ਅਪ੍ਰੈਲ, ੧੫੬੩ ਈਸਵੀ, ਵਿਚ ਮਾਤਾ ਭਾਨੀ ਜੀ ਦੀ ਕੁਖੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਗੋਇੰਦਵਾਲ ਵਿਖੇ ਹੋਇਆ। ਗੁਰੂ ਅਰਜਨ ਸਾਹਿਬ ਦਾ ਬਚਪਨ, ਗੁਰੂ ਅਤੇ ਸੰਗਤਾਂ ਵਿਚ ਵਿਚਰਿਆ। ਜਿਸ ਸਦਕਾ ਸੇਵਾ, ਸਿਮਰਨ, ਸਿਆਣਪ, ਸਤਿਕਾਰ, ਨੇਮ ਅਤੇ ਪ੍ਰੇਮ, ਉਪਕਾਰਤਾ, ਨਿਮਰਤਾ, ਸ਼ਾਤ ਸੁਭਾਉ ਵਰਗੇ ਸ਼ੁਭ ਗੁਣ ਵਿਰਸੇ ਵਿਚ ਹੀ ਪ੍ਰਾਪਤ ਹੋਏ। ਗੁਰਬਾਣੀ ਦੀ ਡੂੰਘਾਈ ਨੂੰ ਅਤੇ ਕਾਵਿ ਸੈਲੀ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਗੁਰੂ ਅਮਰਦਾਸ ਪਾਤਿਸ਼ਾਹ ਨੇ ਕਿਹਾ ” ਦੋਹਿਤਾ ਬਾਣੀ ਕਾ ਬੋਹਿਥਾ ” ਉਥੇ ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ “ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ” ਭਾਵ ਕਿ ਹੇ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ। ਪੰਜਵੇਂ ਪਾਤਸ਼ਾਹ ਜੀ ਨੇ ਜਿੱਥੇ ਲਾਹੌਰ ਦੇ ਵਿਚ ਪਏ ਕਾਲ ਸਮੇਂ ਲੋੜਵੰਦਾਂ ਦੀ ਬਿਨਾਂ ਵਿਤਕਰੇ ਸੇਵਾ ਕਰਕੇ ਆਪਾ ਪਰਕਾ ਦੀ ਭਾਵਨਾਂ ਨੂੰ ਦੂਰ ਕੀਤਾ, ਉਥੇ ਆਦਿ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾਂ ਕਰਕੇ ਊਚ ਨੀਚ ਦੀ ਭਾਵਨਾਂ ਅਤੇ ਧਰਮ ਨਿਰਪੱਖ ਦੇ ਦ੍ਰਿਸ਼ਟਾਂਤ ਨੂੰ ਸਾਕਾਰ ਕੀਤਾ, ਕਈ ਖੂਹਾਂ ਬਾਉਲੀਂਆਂ ਦਾ ਵੀ ਨਿਰਮਾਣ ਕਰਵਾਇਆ। ਸਿੱਖ ਧਰਮ ਵਿਚ ਗੁਰੂ ਜੀ ਨੇ ਸਿੱਖਾਂ ਨੂੰ ਨਿਰਡਰਤਾ,ਹੱਕ ਸੱਚ ਲਈ ਮਰਮਿਟਣ ਅਤੇ ਸਖੀ ਸਰਵਰ ਤੇ ਬੁੱਤ ਪੂਜਾ ਤੋਂ ਪੂਰਨ ਰੂਪ ਵਿਚ ਰੋਕਿਆ। ਧਰਮ ਦੇ ਪ੍ਰਚਾਰ ਲਈ ਦੂਰ ਦਰਾਡੇ ਪ੍ਰਚਾਰ ਸੈਂਟਰ ਖੋਲੇ ਗਏ। ਸਿੱਖੀ ਦਾ ਵੱਧਦਾ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੀ ਅਸਲ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਦੋ ਮੁੱਖ ਕਾਰਣ ਹਨ ,ਕਿਉਂਕਿ ਉਸ ਸਮੇਂ ਦਾ ਹਾਕਮ , ਜਹਾਂਗੀਰ ਕੱਟੜ ਮੁਸਲਮਾਨ ਬਾਦਸ਼ਾਹ ਸੀ, ਜਿਸ ਦੇ ਇਰਦ ਗਿਰਦ ਫਿਰਕੂ ਮੌਲਾਣਿਆਂ ਦਾ ਬੜਾ ਦਬਦਬਾ ਸੀ ਜੋ ਸਿੱਖ ਧਰਮ ਤੋਂ ਈਰਖਾ ਕਰਦੇ ਸਨ, ਅਤੇ ਗੁਰੂ ਸਾਹਿਬ ਨੂੰ ਰਸਤੇ ਤੋਂ ਪਰਾ...

ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

15 ਜੂਨ 2018 ਦਿਨ ਸੁੱਕਰਵਾਰ ਹਾੜ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥   ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ । (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਅੈਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ । (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ । ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥