ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਗੁਰਗੱਦੀ ਦਿਵਸ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਗੁਰ ਗੋਵਿੰਦ ਗੋਵਿੰਦੁ ਗੁਰੁ ਹਰਿਗੋਵਿੰਦੁ ਸਦਾ ਵਿਗਸੰਦਾ। ਗੁਰਗੱਦੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (੧੬੦੬ ਈ: ) ਆਪ ਸਭ ਨੂੰ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆ ਲੱਖ ਲੱਖ ਵਧਾਈਆ ਹੋਣ ਜੀ। ਵੱਲੋਂ-ਪ੍ਰਧਾਨ ਬਾਬਾ ਸੁਰਜੀਤ ਸਿੰਘ ਜੀ, ਮੀਤ ਪ੍ਰਧਾਨ ਬਾਬਾ ਦਰਸ਼ਨ ਸਿੰਘ ਜੀ ਸਮੂਹ ਸੰਤ ਸੇਵਕ ਜਥਾ...
ਜੂਨ ਮਹੀਨੇ ਦੀ ਮੱਸਿਆ ਦਾ ਦਿਹਾੜਾ
13 ਜੂਨ 2018 ਦਿਨ ਬੁੱਧਵਾਰ (31 ਜੇਠ) ਨੂੰ ਮੱਸਿਆ ਦਾ ਦਿਹਾੜਾ ਗੁ.ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ ਜੀ ਮੱਸਿਆ ਦਾ ਲਾਈਵ ਫੇਸਬੁੱਕ ਪੇਜ www.facebook.com/angithasahib ਤੇ ਕੀਤਾ ਜਾਵੇਗਾ ਜੀ। ਹਰ ਰੋਜ਼ ਗੁਰਬਾਣੀ ਕੀਰਤਨ ਸਰਬਣ ਕਰਨ ਲਈ ਪੇਜ ਲਾਈਕ ਅਤੇ ਵੱਧ ਤੋਂ ਵੱਧ ਸੇਅਰ ਕਰੋ ਜੀ...
ਜੇਠ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ (14 ਮਈ 2018)
ਅੱਜ ਜੇਠ ਮਹੀਨੇ ਦੀ ਸੰਗਰਾਂਦ ਹੈ ਜੀ ॥ ੦੧ ਜੇਠ (ਸੰਮਤ ੫੫੦ ਨਾਨਕਸ਼ਾਹੀ) 14-May-2018 ਅੰਗ - ੧੩੪ (134) ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ...