ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਵੈਸਾਖ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ...
ਖ਼ਾਲਸਾ ਸਾਜਨਾ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ
ਵਿਸਾਖੀ ਪੁਰਬ ਨੂੰ ਸਿੱਖ ਸਿਮ੍ਰਤੀ ਦਾ ਵਿਸ਼ੇਸ਼ ਅੰਗ ਬਣਾਉਣ ਦੇ ਮਕਸਦ ਨਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੰਨ 1699 ਦੀ ਵਿਸਾਖੀ ਪੁਰਬ ਤੇ ਸੰਗਤਾਂ ਨੂੰ ਵੱਡੀ ਤਾਦਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਹੁੰਮ ਹੁੰਮਾ ਕੇ ਪੁੱਜਣ ਲਈ ਵਿਸ਼ੇਸ਼ ਹੁਕਮਨਾਮੇ ਜਾਰੀ ਕੀਤੇ: ਬੈਸਾਖੀ ਕੇ ਦਰਸ ਪੈ ਸਤਿਗੁਰ ਕਿਯੋ ਬਿਚਾਰ। ਕਿਯੋ ਪ੍ਰਗਟ ਤਬ...
ਸੋਮਵਾਰੀ ਮੱਸਿਆ ਦਾ ਦਿਹਾੜਾ
16 ਅਪ੍ਰੈਲ 2018 ਦਿਨ ਸੋਮਵਾਰ (3ਵੈਸਾਖ) ਨੂੰ ਸੋਮਵਾਰੀ ਮੱਸਿਆ ਦਾ ਦਿਹਾੜਾ ਗੁ.ਮਸਤੂਆਣਾ ਸਾਹਿਬ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ ਜੀ ਮੱਸਿਆ ਦਾ ਲਾਈਵ ਫੇਸਬੁੱਕ ਪੇਜ www.facebook.com/angithasahib ਤੇ ਕੀਤਾ ਜਾਵੇਗਾ ਜੀ। ਹਰ ਰੋਜ਼ ਗੁਰਬਾਣੀ ਕੀਰਤਨ ਸਰਬਣ ਕਰਨ ਲਈ ਪੇਜ ਲਾਈਕ ਅਤੇ ਵੱਧ ਤੋਂ ਵੱਧ ਸੇਅਰ ਕਰੋ ਜੀ ਸੰਪਰਕ...