ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਚੇਤ ਮਹੀਨੇ ਦੀ ਸੰਗ੍ਰਾਂਦ ਦਾ ਦਿਹਾੜਾ

~~~ ਸੰਗਰਾਂਦ ਹੁਕਮਨਾਮਾ ~~~ ਅੱਜ ਚੇਤ ਮਹੀਨੇ ਦੀ ਸੰਗਰਾਂਦ ਹੈ (੧ ਚੇਤ ਸੰਮਤ ੫੫੦ ) ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ...

ਮੱਸਿਆ ਦਾ ਦਿਹਾੜਾ

17 ਮਾਰਚ 2018 ਦਿਨ ਸਨੀਵਾਰ (4ਚੇਤਰ) ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ...

ਮੱਸਿਆ ਦਾ ਦਿਹਾੜਾ

15 ਫਰਵਰੀ 2018 ਦਿਨ ਵੀਰਵਾਰ (4ਫੱਗਣ) ਨੂੰ ਮੱਸਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ (ਮਸਤੂਆਣਾ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥