ੴਸਤਿਗੁਰ ਪ੍ਰਸਾਦਿ

           ☬   ਸੰਤ ਸੇਵਕ ਜਥਾ ਮਸਤੂਆਣਾ ਸਾਹਿਬ   ☬

ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-

 

ਸਲਾਨਾ ਬਰਸੀ (ਜੋੜ ਮੇਲਾ) 17,18 ਤੇ 19ਮਾਘ

ਸ਼੍ਰੀਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 30,31 ਜਨਵਰੀ ਅਤੇ 1 ਫਰਵਰੀ 2018 (17,18 ਤੇ 19 ਮਾਘ )ਨੂੰ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਮਨਾਈ ਜਾ ਰਹੀ ਹੈ। 30 ਜਨਵਰੀ 2018 ਦਿਨ  ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ ਅਮ੍ਰਿਤ...

“”ਫਖ਼ਰ-ਏ-ਕੌਮ ਭਾਈ ਸਤਵੰਤ ਸਿੰਘ,ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ””

ਅੱਜ ਦੇ ਦਿਨ 6 ਜਨਵਰੀ 1989 ਨੂੰ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੂੰ ਇੰਦਰਾ ਪਾਪਣ ਨੂੰ ਸੋਧਣ ਕਰਕੇ ਫਾਸ਼ੀ ਹੋਈ ਸੀ। ਭਾਈ ਕੇਹਰ ਸਿੰਘ ਨਿਰਦੋਸ਼ ਸੀ।ਭਾਈ ਸਤਵੰਤ ਸਿੰਘ ਨੇ ਅਪਣੀ ਸਟੇਨਗੰਨ ਨਾਲ 28-29 ਗੋਲੀਆ ਮਾਰ ਕੇ ਇੰਦਰਾ ਪਾਪਣ ਨੂੰ ਛਲੀ ਕਰ ਦਿੱਤਾ ਸੀ,ਭਾਈ ਬੇਅੰਤ ਸਿੰਘ ਨੇ ਵੀ ਅਪਣੀ ਪਿਸਤਲ ਖ਼ਾਲੀ ਕਰ ਦਿੱਤੀ ਸੀ।...

ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ

ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖ ਤੋਂ ਹੋਇਆ। ਬਾਬਾ ਜੁਝਾਰ ਸਿੰਘ ਜੀ ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ।...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥