ੴਸਤਿਗੁਰ ਪ੍ਰਸਾਦਿ
☬ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ☬
ਸ਼ੀ੍ਮਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਗੁਰਸਾਗਰ ਮਸਤੂਆਣਾ ਸਾਹਿਬ ਵਾਲੇ ਬੀਹਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਹੋਏ, ਜਿਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਡਰੁੱਖਾਂ (ਰਿਆਸਤ ਜੀਂਦ) ਅਤੇ ਪਿੰਡ ਬਹਾਦਰਪੁਰ (ਰਿਆਸਤ ਨਾਭਾ) ਦੀ ਸਾਂਝੀ ਹੱਦ ਤੇ ਗੁਰਸਾਗਰ ਮਸਤੂਆਣਾ ਸਾਹਿਬ ਦਾ ਤੀਰਥ ਅਸਥਾਨ ਬਣਾ ਕੇ ਮਾਲਵੇ ਦੀ ਧਰਤੀ ਨੂੰ ਭਾਗ ਲਾਏ ।ਇਸ ਅਸਥਾਨ ‘ਤੇ ਜੰਗਲ ਨੂੰ ਮੰਗਲ ਬਣਾ ਕੇ ਮਹਾਨ ਧਾਰਮਕ ਅਤੇ ਵਿੱਦਿਅਕ ਆਸ਼ਰਮ ਦੀ ਸਥਾਪਨਾ ਕੀਤੀ । ਸੰਗਰੂਰ ਵਿਖੇ ੧ ਫਰਵਰੀ ੧੯੨੭ ਈ:(੧੯ ਮਾਘ) ਨੂੰ ਸੰਤ ਅਤਰ ਸਿੰਘ ਜੀ ਮਹਾਰਾਜ ਜੀ ਨੇ ਆਪਣਾ ਸਰੀਰ ਰੂਪੀ ਚੋਲਾ ਤਿਆਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ ‘ਜੋਤੀ ਸਰੂਪ’ ਸਾਹਿਬ ਸ਼ੁਸ਼ੋਭਤ ਹੈ ।ਆਪ ਜੀ ਦੇ ਪੰਜ-ਭੂਤਕ ਸਰੀਰ ਨੂੰ ਸੰਗਤਾਂ ਗੁਰਸਾਗਰ ਮਸਤੂਆਣਾ ਸਾਹਿਬ ਲੈ ਕੇ ਆਈਆਂ ਅਤੇ ਬਹਾਦਰਪੁਰ ਵਾਲੇ ਝਿੜੇ ਵਿੱਚ ਅੰਤਮ ਸੰਸਕਾਰ ਕੀਤਾ ਗਿਆ ।ਇੱਥੇ ਹੁਣ ਯਾਦਗਾਰੀ ਅਸਥਾਨ ਗੁਰਦੁਆਰਾ’ਸੱਚਖੰਡ ਅੰਗੀਠਾ ਸਾਹਿਬ’ ਸੁਭਾਇਮਾਨ ਹੈ । ਇਸ ਅਸਥਾਨ ਦਾ ਪ੍ਰਬੰਧ ਬਿਹੰਗਮ ਸੰਪ੍ਰਦਾਇ ਦੇ ਸੰਤ ਮਹਾਪੁਰਖਾਂ ਦੇ ‘ਸੰਤ ਸੇਵਕ ਜਥਾ’ ਗੁਰਦੁਆਰਾ ਸੱਚਖੰਡ ਅੰਗੀਠਾ ਦੇ ਅਧੀਨ ਹੈ । ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੇ ਸੰਤ ਮਹਾਪੁਰਖਾਂ ਦਾ ਜੀਵਨ ਅਤੇ ਉਨ੍ਹਾਂ ਵੱਲੋਂ ਇਸ ਅਸਥਾਨ ਦੀ ਕੀਤੀ ਸੇਵਾ ਦਾ ਸੰਖੇਪ ਵਰਨਣ ਅੱਗੇ ਲਿਖਤ ਹੈ:-
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਇਤਿਹਾਸ
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਇਤਿਹਾਸ (HISTORY OF BABA AJIT SINGH JI ) ਸਾਹਿਬਜਾਦਾ ਅਜੀਤ ਸਿੰਘ ਜੀ, ਦਸਮੇਸ਼ ਪਿਤਾ "ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ" ਦੇ ਸਭ ਤੋਂ ਵੱਡੇ ਸਪੁੱਤਰ ਸਨ ! ਆਪ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖ ਤੋਂ ਹੋਇਆ। ਆਪ ਜੀ ਦੀ ਸ਼ਸਤਰ...
ਭਾਈ ਜੀਵਨ ਸਿੰਘ (ਭਾਈ ਜੈਤਾ ਜੀ ) ਦਾ ਸਹੀਦੀ ਦਿਹਾੜਾ
ਭਾਈ ਜੈਤਾ ਜੀ ਨਾ ਜਨਮ 1649 ਈ. ਨੂੰ ਭਾਈ ਸਦਾ ਨੰਦ ਜੀ ਦੇ ਘਰ ਮਾਤਾ ਪ੍ਰੇਮੋ ਜੀ ਕੁੱਖੋ ਪਟਨਾ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਆਪ ਜੀ ਨੂੰ ਜੈਤਾ ਨਾਮ ਦਿੱਤਾ। ਆਪ ਜੀ ਇਕ ਜਬਰਦਸਤ ਜਰਨੈਲ, ਕਵੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਹਜੂਰੀ ਸਿੰਘਾਂ ਵਿਚੋ ਇਕ ਸਨ। ਭਾਈ ਜੈਤਾ ਜੀ ਅਤੇ ਆਪ ਜੀ ਭਰਾਤਾ ਭਾਗ...